31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਏ. ਐੈੱਸ. ਕਾਲਜ ਫ਼ਾਰ ਵੁਮੈਨ, ਖੰਨਾ ਦੇ ਬੀ. ਸੀ. ਏ. ਤੀਜੇ ਸਮੈਸਟਰ ਦਾ 100 ਫ਼ੀਸਦੀ ਨਤੀਜਾ

ਅਜੀਤ ਡੈਸਕ 28-03-2026
ਖੰਨਾ, 27 ਮਾਰਚ (ਹਰਜਿੰਦਰ ਸਿੰਘ ਲਾਲ)-ਬੀ. ਸੀ. ਏ. ਤੀਜੇ ਸਮੈਸਟਰ ਦਾ ਨਤੀਜਾ ਪੰਜਾਬ ਯੂਨੀਵਰਸਿਟੀ ਵਲੋਂ ਘੋਸ਼ਿਤ ਕੀਤਾ ਗਿਆ ਹੈ | ਏ. ਐੈੱਸ. ਕਾਲਜ ਫ਼ਾਰ ਵੁਮੈਨ, ਖੰਨਾ ਦੀਆਂ ਵਿਦਿਆਰਥਣਾਂ ਮੇਹਕਪ੍ਰੀਤ ਕੌਰ, ਰਮਨਪ੍ਰੀਤ ਕੌਰ ਅਤੇ ਰੀਆ ਵਰਮਾ ਨੇ 8.58 ਐੱਸ. ਜੀ. ਪੀ. ਏ. ਅੰਕ ਪ੍ਰਾਪਤ ਕਰ ਕੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ | ਅਮਨਪ੍ਰੀਤ ਕੌਰ ਅਤੇ ਪਲਕ ਨੇ 8.42 ਐੱਸ. ਜੀ. ਪੀ. ਏ. ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪਰਵੀਨ ਕੌਰ ਨੇ 8.25 ਐੱਸ. ਜੀ. ਪੀ. ਏ. ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸੰਜੀਵ ਧਮੀਜਾ ਪ੍ਰਧਾਨ, ਏ. ਐੱਸ. ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੋਸਾਇਟੀ ਖੰਨਾ, ਉਪ ਪ੍ਰਧਾਨ ਐਡਵੋਕੇਟ ਨਵੀਨ ਥੰਮਣ, ਜਨਰਲ ਸਕੱਤਰ ਰਾਜੇਸ਼ ਡਾਲੀ, ਸੰਯੁਕਤ ਜਨਰਲ ਸਕੱਤਰ ਅਤੇ ਅੰਦਰੂਨੀ ਆਡੀਟਰ ਜਤਿੰਦਰ ਦੇਵਗਨ, ਕਵਿਤਾ ਗੁਪਤਾ ਸਕੱਤਰ ਏ. ਐੱਸ. ਕਾਲਜ ਫ਼ਾਰ ਵੁਮੈਨ, ਖੰਨਾ) ਨੇ ਕਾਲਜ ਪਿ੍ੰਸੀਪਲ ਡਾ. ਨੀਤੂ ਓਹਰੀ ਹਾਂਡਾ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ ਫ੍ਰੀਡਮ ਫਾਈਟਰ ਬਾਬਾ ਧਰਮ ਸਿੰਘ ਖੱਟੜਾ ਮਾਰਗ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਦੇ ਵਿਦਿਆਰਥੀਆਂ ਦੇੇ ਸ਼ਾਨਦਾਰ ਨਤੀਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।