31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕੈਬਨਿਟ ਮੰਤਰੀ ਸੌਂਦ ਨੇ ਫ੍ਰੀਡਮ ਫਾਈਟਰ ਬਾਬਾ ਧਰਮ ਸਿੰਘ ਖੱਟੜਾ ਮਾਰਗ ਦਾ ਕੀਤਾ ਉਦਘਾਟਨ

ਅਜੀਤ ਡੈਸਕ 28-03-2026
ਖੰਨਾ, 27 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਅਮਲੋਹ ਰੋਡ ਸਥਿਤ ਵਾਰਡ ਨੰਬਰ 17 ਵਿਚ ਪੈਂਦੇ ਫਰੀਡਮ ਫਾਈਟਰ ਬਾਬਾ ਧਰਮ ਸਿੰਘ ਖੱਟੜਾ ਦਾ 27.54 ਲੱਖ ਦੀ ਲਾਗਤ ਨਾਲ ਨਿਰਮਾਣ ਹੋਣ 'ਤੇ ਉਦਘਾਟਨ ਕੀਤਾ ਗਿਆ | ਇਸ ਮੌਕੇ ਵਾਰਡ ਕੌਂਸਲਰ ਸੁਰਿੰਦਰ ਬਾਵਾ, ਫਰੀਡਮ ਫਾਈਟਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਜੀਤ ਸਿੰਘ ਭਾਟੀਆ, ਈ. ਓ. ਚਰਨਜੀਤ ਸਿੰਘ ਉੱਭੀ, ਬਾਬਾ ਧਰਮ ਸਿੰਘ ਖੱਟੜਾ ਦੇ ਪੋਤਰੇ ਮਾ. ਜਸਦੀਪ ਸਿੰਘ ਖੱਟੜਾ ਅਤੇ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ | ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ | ਉਨ੍ਹਾਂ ਕਿਹਾ ਕਿ ਖੰਨਾ ਸ਼ਹਿਰ ਇਸ ਇਲਾਕੇ ਵਿਚ ਫਰੀਡਮ ਫਾਈਟਰ ਬਾਬਾ ਧਰਮ ਸਿੰਘ ਖੱਟੜਾ ਦੀ ਯਾਦ ਵਿਚ ਨਗਰ ਕੌਂਸਲ ਵਲੋਂ ਇਸ ਮਾਰਗ ਦਾ ਨਿਰਮਾਣ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠਾਂ ਬਿਨਾਂ ਕਿਸੇ ਭੇਦਭਾਵ ਦੇ ਸ਼ਹਿਰ ਦੇ ਸਾਰੇ ਹੀ ਵਾਰਡਾਂ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ | ਇਸ ਮੌਕੇ ਪਿੰਡ ਗਲਵੱਡੀ ਦੇ ਸਰਪੰਚ ਜਸਵੰਤ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਅਮਰਜੀਤ ਸਿੰਘ, ਇਕਬਾਲ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ, ਗੁਰਮੇਲ ਸਿੰਘ ਠੇਕੇਦਾਰ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਪੁੱਜੀਆਂ ਅਹਿਮ ਸ਼ਖ਼ਸੀਅਤਾਂ ਅਗਲੀ ਖ਼ਬਰ ਏ. ਐੈੱਸ. ਕਾਲਜ ਫ਼ਾਰ ਵੁਮੈਨ, ਖੰਨਾ ਦੇ ਬੀ. ਸੀ. ਏ. ਤੀਜੇ ਸਮੈਸਟਰ ਦਾ 100 ਫ਼ੀਸਦੀ ਨਤੀਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।