28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹਰਜਸ ਸਕੂਲ ਨੇ ਐਲਾਨਿਆ ਸਾਲਾਨਾ ਨਤੀਜਾ ਵਿੱਦਿਆ ਦੇ ਖੇਤਰ ਵਿਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅਜੀਤ ਡੈਸਕ 28-03-2026
ਮਾਛੀਵਾੜਾ ਸਾਹਿਬ, 27 ਮਾਰਚ (ਮਨੋਜ ਕੁਮਾਰ)-ਪਿੰਡ ਝੜੌਦੀ ਵਿਖੇ ਸਥਿਤ ਵਿੱਦਿਅਕ ਸੰਸਥਾ ਹਰਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਨੌਨ ਬੋਰਡ ਜਮਾਤਾਂ ਦੇ ਨਤੀਜੇ ਐਲਾਨੇ ਗਏ | ਜਿਸ ਵਿਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਅੰਕ ਪ੍ਰਾਪਤ ਕਰਦਿਆਂ ਆਪਣੇ ਮਾਤਾ ਪਿਤਾ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰਸੀਪਲ ਜਸਵਿੰਦਰ ਕੌਰ ਅਤੇ ਮੁੱਖ ਪ੍ਰਬੰਧਕ ਪਰਮਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨੌਨ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ | ਉਨ੍ਹਾਂ ਵਿਦਿਆਰਥੀ ਦੀ ਪ੍ਰਾਪਤੀਆਂ ਤੇ ਖ਼ੁਸ਼ ਹੁੰਦਿਆਂ ਵਿਦਿਆਰਥੀਆਂ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਇਹ ਅਧਿਆਪਕਾਂ ਦੀ ਸੁਚੱਜੀ ਅਗਵਾਈ, ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਹੀ ਸੰਭਵ ਹੁੰਦਾ ਹੈ ਕਿ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਨ ਵਿਚ ਸਫਲ ਹੁੰਦੇ | ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਹੋਰ ਮਿਹਨਤ ਕਰ ਕੇ ਉੱਚ ਮੁਕਾਮ ਹਾਸਿਲ ਕਰਨ ਲਈ ਪ੍ਰੇਰਤ ਵੀ ਕੀਤਾ | ਇਸ ਮੌਕੇ ਸਕੂਲ ਕੋਆਰਡੀਨੇਟਰ ਅਤੇ ਮੀਡੀਆ ਇੰਚਾਰਜ ਮਾਸਟਰ ਸਤੀਸ਼ ਕੁਮਾਰ ਨੇ ਵਿਦਿਆਰਥੀਆਂ ਦੀ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਵਿੱਚ ਜਿੱਥੇ ਸਲਾਨਾ ਨਤੀਜੇ ਐਲਾਨ ਦਿਆਂ ਵਿਦਿਆਰਥੀਆਂ ਦੇ ਸ਼ਾਨਦਾਰ ਅੰਕਾਂ ਦੀ ਪ੍ਰਾਪਤੀ ਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਹੈ ਉੱਥੇ ਹੀ ਪੂਰੇ ਸਾਲ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਉਚੇਚੇ ਤੌਰ 'ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਇਸ ਗੱਲ ਦੀ ਵੀ ਵਧਾਈ ਦਿੱਤੀ ਕਿ ਉਹ ਇੱਕ ਅਜਿਹੀ ਵਿੱਦਿਅਕ ਸੰਸਥਾ ਵਿਚ ਵਿੱਦਿਆ ਗ੍ਰਹਿਣ ਕਰ ਰਹੇ ਹਨ, ਜਿੱਥੋਂ ਦੀ ਮੈਨੇਜਮੈਂਟ ਪੜ੍ਹਾਈ ਦੇ ਨਾਲ ਨਾਲ ਸਮਾਜਿਕ ਧਾਰਮਿਕ ਰਾਜਨੀਤਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਵੱਖ-ਵੱਖ ਸਮੇਂ 'ਤੇ ਭਾਗ ਦਿਵਾ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਉਚੇਚਾ ਯੋਗਦਾਨ ਪਾਉਂਦੀ ਆ ਰਹੀ ਹੈ |
ਉਨ੍ਹਾਂ ਕਿਹਾ ਕਿ ਸਕੂਲ ਵਿੱਚ ਬੀਤੇ ਕੱਲ੍ਹ ਹੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿੱਥੇ ਵਿਦਿਆਰਥੀਆਂ ਨੂੰ ਧਾਰਮਿਕ ਵਿਦਿਆ ਦਿੰਨੇ ਆ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ ਗਈ ਅਤੇ ਉਨ੍ਹਾਂ ਨੂੰ ਹਰ ਧਰਮ ਨੂੰ ਬਰਾਬਰ ਦਾ ਦਰਜਾ ਦੇਣ ਲਈ ਪ੍ਰੇਰਿਤ ਕੀਤਾ ਗਿਆ | ਨਰਸਰੀ ਜਮਾਤ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਜਮਾਤ ਕਮਰਿਆਂ ਵਿਚ ਸਬੰਧਿਤ ਅਧਿਆਪਕਾਂ ਵਲੋਂ ਸਜਾਏ ਗਏ ਗਰੀਨ ਬੋਰਡ ਅਤੇ ਸੈਲਫੀ ਸਟੈਂਡ ਕਾਬਲੇ ਤਾਰੀਫ਼ ਸਨ |
ਪਿਛਲੀ ਖ਼ਬਰ ਸਰੀਂਹ ਵਿਖੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਦੇ ਹੱਕ 'ਚ ਭਰਵੀਂ ਇਕੱਤਰਤਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰ... ਅਗਲੀ ਖ਼ਬਰ ਮਾਛੀਵਾੜਾ ਪੁਲਿਸ ਨੇ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਅੰਮਿ੍ਤਸਰ ਤੋਂ ਕੀਤਾ ਕਾਬੂ ਸਕੂਲ ਟਰੱਸਟੀ ਉੱਪਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।