27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਬਲਵਿੰਦਰ ਸਿੰਘ ਸੰਧੂ ਨੂੰ ਸਦਮਾ, ਛੋਟੀ ਭੈਣ ਦਾ ਦਿਹਾਂਤ

ਅਜੀਤ ਡੈਸਕ 28-03-2026
ਮੁੱਲਾਂਪੁਰ-ਦਾਖਾ, 27 ਮਾਰਚ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ, ਇੰਚਾਰਜ ਹਲਕਾ ਰਾਏਕੋਟ ਬਲਵਿੰਦਰ ਸਿੰਘ ਸੰਧੂ, ਸਾਬਕਾ ਕੌਸ਼ਲਰ ਮਨਦੀਪ ਕੌਰ ਦੇ ਸੰਧੂ ਪਰਿਵਾਰ ਨੂੰ ਉਦੋ ਅਸਹਿ ਸਦਮਾ ਲੱਗਾ, ਜਦ ਬਲਵਿੰਦਰ ਸਿੰਘ ਸੰਧੂ ਦੀ ਛੋਟੀ ਭੈਣ, ਮੈਡਮ ਸੰਧੂ ਦੀ ਨਨਾਣ ਸੁਖਵਿੰਦਰ ਕੌਰ ਅਚਾਨਕ ਅਕਾਲ ਚਲਾਣਾ ਕਰ ਗਈ | ਬੇਹੱਦ ਦੁੱਖ ਦੀ ਘੜੀ ਬਲਵਿੰਦਰ ਸਿੰਘ ਸੰਧੂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਚੀਮਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ, ਗੁਰਚਰਨ ਸਿੰਘ ਗਰੇਵਾਲ, ਵਰਕਿੰਗ ਕਮੇਟੀ ਮੈਂਬਰ ਐੱਸ.ਆਰ ਕਲੇਰ, ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸਿਵਾਲਿਕ, ਸਾਬਕਾ ਮੰਤਰੀ ਮਲਕੀਤ ਸਿੰਘ, ਦਾਖਾ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ, ਪ੍ਰਧਾਨ ਪ੍ਰੇਮ ਇੰਦਰ ਕੁਮਾਰ ਗੋਗਾ, ਹੋਰਨਾਂ ਬਲਵਿੰਦਰ ਸਿੰਘ ਸੰਧੂ ਅਤੇ ਮਿ੍ਤਕ ਸੁਖਵਿੰਦਰ ਕੌਰ ਦੇ ਪਤੀ ਰਮੇਸ ਸਿੰਘ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਵੇਰਕਾ ਮਿਲਕ ਪਲਾਂਟ ਦੇ ਸੁੱਕੇ ਦੁੱਧ ਦੇ ਸੈਂਪਲ ਫੇਲ੍ਹ ਹੋ ਜਾਣ ਕਾਰਨ ਸਹਿਕਾਰਤਾ ਨੂੰ ਇਕ ਹੋਰ ਭਾਰੀ ਸੱਟ ਵੱਜੀ-ਤਲਵਾ... ਅਗਲੀ ਖ਼ਬਰ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਇਕਜੋਤ ਨਿਵਾਸ ਜਗਰਾਉਂ ਵਿਖੇ ਤਿੰਨ ਰੋਜ਼ਾ ਸਮਾਗਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।