07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਸੂਲੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅਜੀਤ ਡੈਸਕ 29-03-2026
ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਸੂਲੜਾ ਵਿਖੇ ਪਿ੍ੰਸੀਪਲ ਡਾਕਟਰ ਚਰਨਜੀਤ ਸਿੰਘ ਜਲਾਜਣ ਦੀ ਅਗਵਾਈ ਵਿੱਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਸਰਪੰਚ ਹਰਮਿੰਦਰ ਸਿੰਘ, ਸਮੂਹ ਨਗਰ ਪੰਚਾਇਤ ਅਤੇ ਐਸ. ਐਮ. ਸੀ. ਕਮੇਟੀ ਦੇ ਚੇਅਰਮੈਨ ਭਗਵੰਤ ਸਿੰਘ ਸ਼ਾਮਿਲ ਹੋਏ | ਸਕੂਲ ਪਿ੍ੰਸੀਪਲ ਡਾ. ਚਰਨਜੀਤ ਸਿੰਘ ਜਲਾਜਣ ਨੇ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਯੁੱਗ ਮੁਕਾਬਲੇ ਦਾ ਯੁੱਗ ਹੈ, ਜਿਸ ਵਿਚ ਵਿਦਿਆਰਥੀਆਂ ਨੂੰ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਜਲਾਜਣ ਨੇ ਸਕੂਲ ਦੀ ਸਲਾਨਾ ਰਿਪੋਰਟ ਰਾਹੀਂ ਗਤੀਵਿਧੀਆਂ ਬਾਰੇ ਵਿਸਥਾਰ ਸਹਿਤ ਮਾਪਿਆਂ ਅਤੇ ਪਤਵੰਤਿਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਸਮਾਗਮ ਦੌਰਾਨ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸੈਸ਼ਨ ਦੌਰਾਨ ਵੱਖ-ਵੱਖ ਗਤੀਵਿਧੀਆਂ ਸਾਇੰਸ ਕੁਇਜ਼, ਟੀਚਰ ਫੈਸਟ, ਖੇਡਾਂ ਅਤੇ ਵੱਖ ਵੱਖ ਵਿੱਦਿਅਕ ਮੁਕਾਬਲਿਆਂ ਵਿੱਚ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਇਸ ਸਮੇਂ ਧਰਮ ਸਿੰਘ ਪੰਚ ਨੇ ਸਕੂਲ ਦੀਆਂ ਪ੍ਰਾਪਤੀਆਂ ਦੇ ਵਧਾਈ ਦਿੱਤੀ ਅਤੇ ਸਕੂਲ ਦੀ ਤਰੱਕੀ ਵਿੱਚ ਵੱਧ ਚੜ ਯੋਗਦਾਨ ਪਾਉਣ ਦਾ ਭਰੋਸਾ ਦਵਾਇਆ | ਇਸ ਸਮੇਂ ਸਮੂਹ ਸਟਾਫ਼, ਐਸ. ਐਮ. ਸੀ. ਕਮੇਟੀ, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਮੈਗਾ ਮਾਪੇ-ਅਧਿਆਪਕ ਮਿਲਣੀ ਮੌਕੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਪਿੰਡ ਘਲੋਟੀ ਵਲੋਂ ਸਾਲਾਨਾ ਨਤੀਜਾ ਐਲਾਨਿਆ ਅਗਲੀ ਖ਼ਬਰ ਧਾਰਮਿਕ ਪ੍ਰੀਖਿਆ 'ਚ ਨਨਕਾਣਾ ਸਾਹਿਬ ਰਾਮਪੁਰ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਵੱਡੇ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।