ਖੰਨਾ, 29 ਮਾਰਚ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਦੇ ਪਿੰਡ ਭਾਦਲਾ ਬਾਜ਼ੀਗਰ ਬਸਤੀ ਵਿੱਚ ਅੱਜ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਹੇਠ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਦਰਪਾਲ ਸਿੰਘ ਅਤੇ ਨੌਜਵਾਨ ਆਗੂ ਦਰਸ਼ਨ ਸਿੰਘ ਨੇ ਆਪਣੇ ਅਨੇਕਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਕੀਰਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਗ਼ਰੀਬਾਂ, ਮਜ਼ਦੂਰਾਂ ਅਤੇ ਪਛੜੇ ਵਰਗਾਂ ਦੀ ਸੱਚੀ ਹਮਦਰਦ ਰਹੀ ਹੈ | ਪਾਰਟੀ ਦਾ ਮੁੱਖ ਉਦੇਸ਼ ਇਲਾਕੇ ਦਾ ਸਰਬਪੱਖੀ ਵਿਕਾਸ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮਿਲ ਰਿਹਾ ਇਹ ਭਰਵਾਂ ਹੁੰਗਾਰਾ ਸਾਬਤ ਕਰਦਾ ਹੈ ਕਿ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਅੱਕ ਚੁੱਕੇ ਹਨ ਅਤੇ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਹੋਏ ਬੇਮਿਸਾਲ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ | ਉਨ੍ਹਾਂ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਸ਼ਾਮਲ ਹੋਣ ਵਾਲੇ ਆਗੂਆਂ ਨੇ ਭਰੋਸਾ ਦਿੱਤਾ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰ ਦੇਣਗੇ | ਉਨ੍ਹਾਂ ਕਿਹਾ ਕਿ ਗੁਰਕੀਰਤ ਸਿੰਘ ਦੇ ਕਾਰਜਕਾਲ ਦੌਰਾਨ ਜੋ ਵਿਕਾਸ ਕਾਰਜ ਹੋਏ ਸਨ, ਉਹ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਵਸੇ ਹੋਏ ਹਨ | ਉਨ੍ਹਾਂ ਅਹਿਦ ਲਿਆ ਕਿ 2027 ਦੀਆਂ ਚੋਣਾਂ ਵਿੱਚ ਗੁਰਕੀਰਤ ਸਿੰਘ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾਇਆ ਜਾਵੇਗਾ | ਇਸ ਮੌਕੇ ਮਨੂੰ ਕੁਮਾਰ, ਬੀਰੂ ਰਾਮ, ਭਜਨ ਰਾਮ, ਕਿ੍ਸ਼ਨਪਾਲ ਸਿੰਘ, ਪੂਰਨ ਚੰਦ, ਸਾਧੂ ਰਾਮ, ਗਾਮੀ ਰਾਮ, ਵਿੱਕੀ ਰਾਮ, ਅਮਰ ਚੰਦ, ਗੁਲਰਾਮ, ਸ਼ੇਰ ਸਿੰਘ, ਅਮਰ ਰਾਮ, ਹੰਸ ਰਾਜ, ਅਸ਼ੋਕ ਕੁਮਾਰ, ਦੀਪਕ, ਫਕੀਰ ਚੰਦ, ਮੱਖਣ ਰਾਮ, ਡਾ. ਰਮੇਸ਼, ਮੁਖਤਿਆਰ ਰਾਮ ਅਤੇ ਬਾਬੂ ਰਾਮ ਸਮੇਤ ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਨੌਜਵਾਨ ਸ਼ਾਮਲ ਹੋਏ | ਇਸ ਮੌਕੇ ਹਰਜਿੰਦਰ ਸਿੰਘ (ਬਲਾਕ ਪ੍ਰਧਾਨ ਦਿਹਾਤੀ), ਡਾ. ਗੁਰਮੁੱਖ ਸਿੰਘ ਚਾਹਲ, ਸਤਿੰਦਰ ਸਿੰਘ (ਮੰਡਲ ਪ੍ਰਧਾਨ), ਹੁਸ਼ਿਆਰ ਮਾਹੀ, ਸਿਕੰਦਰ ਰਾਮ ਅਤੇ ਦੇਸ਼ ਰਾਜ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ |