01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਰਾਏਪੁਰ ਵਿਖੇ ਸਾਲਾਨਾ ਸਮਾਗਮ ਦੌਰਾਨ ਅੱਵਲ ਬੱਚੇ ਸਨਮਾਨਿਤ

ਅਜੀਤ ਡੈਸਕ 30-03-2026
ਡੇਹਲੋਂ, 29 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੜਕਿਆਂ ਵਿਚ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਐੱਫ. ਐਨ. ਐੱਲ. ਮੈਗਾ ਪੀ. ਟੀ. ਐੱਮ. ਅਤੇ ਪ੍ਰੀ ਪ੍ਰਾਇਮਰੀ ਬੱਚਿਆਂ ਦੀ ਗਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਉੱਘੇ ਸਮਾਜ ਸੇਵੀ ਚਰਨਜੀਤ ਸਿੰਘ ਕੈਨੇਡਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਸਮੇਂ ਸਕੂਲ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਕੀਤਾ ਗਿਆ, ਜਿਸ ਵਿਚ ਬੱਚਿਆਂ ਵਲੋਂ ਪੰਜਾਬੀ ਬੋਲੀ ਨੂੰ ਵਿਸਾਰ ਰਹੇ ਲੋਕਾਂ ਨੂੰ ਪੰਜਾਬੀ ਬੋਲੀ ਦੀ ਅਹਿਮੀਅਤ ਅਤੇ ਆਪਣੀ ਮਾਂ ਬੋਲੀ ਨੂੰ ਜਿਉਂਦਾ ਰੱਖਣ ਅਤੇ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਤੋਂ ਸਾਡੀ ਨੌਜਵਾਨ ਪੀੜੀ ਨੂੰ ਬਚਾਉਣ ਅਤੇ ਨਸ਼ਿਆਂ ਦੇ ਸਾਡੇ ਸਮਾਜ ਅਤੇ ਨੌਜਵਾਨੀ 'ਤੇ ਬੁਰੇ ਪ੍ਰਭਾਵਾਂ ਨੂੰ ਸਮਝਾਉਣ ਲਈ ਪ੍ਰਭਾਵਸ਼ਾਲੀ ਕੋਰਿਓਗ੍ਰਾਫੀਆਂ ਕੀਤੀਆਂ ਗਈਆਂ | ਇਸ ਮੌਕੇ ਪਿੰਡ ਦੇ ਪਤਵੰਤਿਆਂ ਵਲੋਂ ਇਮਤਿਹਾਨਾਂ ਅਤੇ ਵੱਖ-ਵੱਖ ਖੇਤਰਾਂ ਵਿਚ ਅੱਵਲ ਸਕੂਲੀ ਬੱਚਿਆਂ ਨੂੰ ਨਕਦ ਇਨਾਮ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਮੁਖੀ ਕਮਲਜੀਤ ਕੌਰ ਵਲੋਂ ਸਕੂਲ ਦੀ ਸਲਾਨਾ ਰਿਪੋਰਟ ਪੜਨ ਸਮੇਂ ਕਿਹਾ ਕਿ ਸਕੂਲ ਵਿਚ ਗਰਾਉਂਡ ਨਾ ਹੋਣ ਦੇ ਬਾਵਜੂਦ ਵੀ ਬੱਚੇ ਸਕੂਲ ਨੇੜੇ ਬਣੇ ਇੱਕ ਪਾਰਕ ਵਿਚ ਅਭਿਆਸ ਕਰ ਕੇ ਹਰ ਸਾਲ ਸਟੇਟ ਪੱਧਰ 'ਤੇ ਖੇਡ ਕੇ ਆ ਰਹੇ ਹਨ, ਜਿਸ ਦਾ ਸਿਹਰਾ ਉਨ੍ਹਾਂ ਨੂੰ ਅਭਿਆਸ ਕਰਵਾਉਣ ਵਾਲੇ ਅਧਿਆਪਕ ਮਨਪ੍ਰੀਤ ਸਿੰਘ ਗਰੇਵਾਲ ਨੂੰ ਜਾਂਦਾ ਹੈ | ਸਕੂਲ ਮੁਖੀ ਵਲੋਂ ਇਮਤਿਹਾਨਾਂ ਵਿਚੋਂ ਵਿਦਿਆਰਥੀਆਂ ਦੀਆਂ ਅੱਵਲ ਪੁਜ਼ੀਸ਼ਨਾਂ ਲਈ ਸਕੂਲ ਸਟਾਫ਼ ਦੀ ਸਖ਼ਤ ਮਿਹਨਤ ਨੂੰ ਦੱਸਿਆ ਸਕੂਲ ਦੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਦਾਖ਼ਲੇ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ 'ਚ ਕਰਵਾਉਣ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ ਗੁਰਮੀਤ ਕੌਰ ਅਤੇ ਪਿ੍ਤਪਾਲ ਕੌਰ ਵਲੋਂ ਸਾਂਝੇ ਤੌਰ 'ਤੇ ਨਿਭਾਈ ਗਈ | ਇਸ ਮੌਕੇ ਸਕੂਲ ਦੀ ਮਿਡ ਡੇ ਮੀਲ ਵਰਕਰ ਮਲਕੀਤ ਕੌਰ ਨੂੰ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਚਰਨਜੀਤ ਸਿੰਘ ਕੈਨੇਡਾ, ਸਾਬਕਾ ਸਰਪੰਚ ਗਿਆਨ ਸਿੰਘ, ਕਸ਼ਮੀਰ ਸਿੰਘ, ਰਾਜਵਿੰਦਰ ਸਿੰਘ, ਆਤਮਾ ਸਿੰਘ, ਮਨਜਿੰਦਰ ਸਿੰਘ, ਭੁਪਿੰਦਰ ਸਿੰਘ ਲਾਲੀ, ਮੋਹਣਜੀਤ ਸਿੰਘ, ਹਰਮੀਤ ਸਿੰਘ, ਵੀਰਪਾਲ ਸਿੰਘ, ਸਿਮਰਨਜੀਤ ਸਿੰਘ, ਪਰਮਿੰਦਰ ਸਿੰਘ ਬੂਟਾ, ਜਗਦੀਪ ਸਿੰਘ, ਗੈਵੀ ਗਰੇਵਾਲ, ਜੀਤ ਸਿੰਘ, ਜਗਜੀਵਨ ਸਿੰਘ, ਸੀ. ਐੱਚ. ਟੀ. ਮਨਜੀਤ ਕੌਰ, ਬੀ. ਆਰ. ਸੀ. ਪਰਮਿੰਦਰ ਸਿੰਘ, ਗੁਰਭਜਨ ਕੌਰ, ਹਰਜੀਤ ਕੌਰ, ਕੁਲਵਿੰਦਰ ਕੌਰ , ਮਨਪ੍ਰੀਤ ਸਿੰਘ ਗਰੇਵਾਲ, ਸਰਬਜੀਤ ਸਿੰਘ, ਪਿ੍ਤਪਾਲ ਕੌਰ ਅਤੇ ਰੁਪਿੰਦਰ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿਚ ਮਾਪ-ਅਧਿਆਪਕ ਮਿਲਣੀ ਤੇ ਡਿਗਰੀ ਵੰਡ ਸਮਾਰੋਹ ਅਗਲੀ ਖ਼ਬਰ ਕੌਮਾਂਤਰੀ ਕਬੱਡੀ ਪ੍ਰਮੋਟਰ ਦੀਪੂ ਕਕਰਾਲਾ ਨੂੰ ਸਦਮਾ, ਮਾਤਾ ਵਿੱਦਿਆਵਤੀ ਦਾ ਹੋਇਆ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।