01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸਵਰਗਵਾਸੀ ਪਤਨੀ ਗੁਰਿੰਦਰਪਾਲ ਕੌਰ ਦੀ ਯਾਦ ਵਿਚ ਪਰਿਵਾਰ ਵਲੋ ਸਕੂਲ ਦੇ ਬੱਚਿਆਂ ਨੂੰ ਬੈਗ ਵੰਡੇ

ਅਜੀਤ ਡੈਸਕ 30-03-2026
ਪਾਇਲ, 29 ਮਾਰਚ (ਨਿਜ਼ਾਮਪੁਰ, ਰਜਿੰਦਰ ਸਿੰਘ)- ਸਵਰਗਵਾਸੀ ਗੁਰਿੰਦਰਪਾਲ ਕੌਰ ਨਿਜ਼ਾਮਪੁਰ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਨਿਜ਼ਾਮਪੁਰ ਵਿਚ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਬੈਗ ਵੰਡੇ ਗਏ | ਇਸ ਮੌਕੇ ਉਨ੍ਹਾਂ ਦੇ ਪਤੀ ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਬਿੱਲੂ ਨੇ ਸਕੂਲ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ | ਇਸ ਮੌਕੇ ਸਕੂਲ ਇੰਚਾਰਜ ਗੁਰਵਿੰਦਰ ਸਿੰਘ ਨੇ ਸਮਾਜ ਸੇਵੀ ਸਾਬਕਾ ਸਰਪੰਚ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਦੀ ਅਪੀਲ ਕੀਤੀ ਅਤੇ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਪਿੰਡ ਦੇ ਸਰਪੰਚ ਲਖਵੀਰ ਸਿੰਘ ਵੱਲੋ ਵੀ ਪਰਿਵਾਰ ਵੱਲੋਂ ਕੀਤੇ ਪਰਉਪਕਾਰੀ ਕਾਰਜ ਦੀ ਸ਼ਲਾਘਾ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਲਖਵੀਰ ਸਿੰਘ ਗਿੱਲ, ਚੇਅਰਮੈਨ ਰਣਧੀਰ ਸਿੰਘ, ਅਧਿਆਪਕਾ ਸੁਖਪ੍ਰੀਤ ਕੌਰ, ਅਧਿਆਪਕ ਗੁਰਵਿੰਦਰ ਸਿੰਘ ਸਮੇਤ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਭੌਰਲਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿਚ ਮਾਪ-ਅਧਿਆਪਕ ਮਿਲਣੀ ਤੇ ਡਿਗਰੀ ਵੰਡ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।