ਡੇਹਲੋਂ, 29 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਸਿੱਖਿਆ ਬੋਰਡ ਦੀਆਂ ਹਦਾਇਤਾਂ ਹੇਠ ਸਰਕਾਰੀ ਹਾਈ ਸਕੂਲ ਮੁਕੰਦਪੁਰ ਦਾ ਛੇਵੀਂ, ਸੱਤਵੀਂ ਅਤੇ ਨੌਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਸਾਰੀਆਂ ਜਮਾਤਾਂ ਦੇ ਸਾਰੇ ਵਿਦਿਆਰਥੀ ਅਗਲੀਆਂ ਕਲਾਸਾਂ ਵਿਚ ਪ੍ਰਮੋਟ ਕੀਤੇ ਗਏ | ਇਸ ਦੌਰਾਨ ਛੇਵੀਂ ਜਮਾਤ ਵਿਚ ਪਹਿਲਾ ਸਥਾਨ ਜਸਕੀਰਤ ਸਿੰਘ, ਦੂਜਾ ਸਥਾਨ ਜਸਕੀਰਤ ਸਿੰਘ ਸਪੁੱਤਰ ਜਗਪਾਲ ਸਿੰਘ ਅਤੇ ਤੀਜਾ ਸਥਾਨ ਰਵਨੀਤ ਕੌਰ ਨੇ ਹਾਸਿਲ ਕੀਤਾ | ਸੱਤਵੀਂ ਜਮਾਤ ਵਿੱਚ ਪਹਿਲਾ ਸਥਾਨ ਸੰਦੀਪ ਸਿੰਘ, ਦੂਜਾ ਸਥਾਨ ਬਲਜੋਤ ਕੌਰ ਅਤੇ ਤੀਜਾ ਸਥਾਨ ਦਿਲਸਹਿਜ ਗਿੱਲ ਨੇ ਪ੍ਰਾਪਤ ਕੀਤਾ | ਨੌਵੀਂ ਜਮਾਤ ਵਿਚ ਪਹਿਲਾ ਸਥਾਨ ਸਹਿਜਵੀਰ ਸਦਿਉੜਾ, ਦੂਜਾ ਸਥਾਨ ਨਵਰੀਤ ਕੌਰ ਅਤੇ ਤੀਜਾ ਸਥਾਨ ਸੁਖਮਨ ਭੋਪਾਲ ਨੇ ਪ੍ਰਾਪਤ ਕੀਤਾ | ਸਕੂਲ ਸਟਾਫ਼ ਵਲੋਂ ਵਿਦਿਆਰਥੀਆਂ ਅਤੇ ਮਾਤਾ ਪਿਤਾ ਨੂੰ ਬਹੁਤ ਮੁਬਾਰਕਾਂ ਦਿੰਦਿਆਂ ਅੱਵਲ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |