ਮਾਛੀਵਾੜਾ ਸਾਹਿਬ, 29 ਮਾਰਚ (ਰਾਜਦੀਪ ਸਿੰਘ ਅਲਬੇਲਾ)-ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵਜੋਤ ਸਿੰਘ ਇਰਾਕ ਨੂੰ ਅਕਾਲੀ ਦਲ ਯੂਥ ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਅੱਜ ਪਰਮਜੀਤ ਢਿੱਲੋਂ ਵਲੋਂ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ, ਜਿਸ ਨੇ ਨੌਜਵਾਨ ਵਰਗ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਅਤੇ ਇਨ੍ਹਾਂ ਦੇ ਯੋਗਦਾਨ ਸਦਕਾ ਹੀ 2027 ਵਿਚ ਮੁੜ ਅਕਾਲੀ ਦਲ ਦੀ ਸਰਕਾਰ ਬਣੇਗੀ | ਇਸ ਮੌਕੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਮੇਵਾ ਸਿੰਘ ਰਾਣਵਾਂ, ਬਲਦੇਵ ਸਿੰਘ ਮਾਂਗਟ, ਹੈਪੀ ਰਾਣਵਾਂ, ਅਮਨਦੀਪ ਸਿੰਘ ਇਰਾਕ ਆਦਿ ਵੀ ਮੌਜੂਦ ਸਨ |