ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਘੁਡਾਣੀ ਕਲਾਂ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ
ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਘੁਡਾਣੀ ਕਲਾਂ ਵਿਖੇ ਸਕੂਲ ਦੇ ਸਾਲਾਨਾ ਨਤੀਜਾ ਮੌਕੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੰਦੇ ਹੋਏ ਸੀ. ਐਚ ਟੀ ਬਲਜੀਤ ਕੌਰ ਤੇ ਸਮੂਹ ਅਧਿਆਪਕ | (ਸੱਜੇ) ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਘੁਡਾਣੀ ਕਲ੍ਹਾਂ ਵਿਖੇ ਸਕੂਲ ਦੀ ਮਾਲੀ ਸਹਾਇਤਾ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਸਰਪੰਚ ਗੁਰਿੰਦਰ ਸਿੰਘ, ਸਕੂਲ ਇੰਚਾਰਜ ਬਲਜੀਤ ਕੌਰ ਅਤੇ ਹੋਰ | ਤਸਵੀਰਾਂ : ਸੁਖਵੀਰ ਸਿੰਘ ਚਣਕੋਈਆਂ
<br/>
30-03-2026
ਰਾੜਾ ਸਾਹਿਬ, 29 ਮਾਰਚ (ਸੁਖਵੀਰ ਸਿੰਘ ਚਣਕੋਈਆਂ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਿੱਖਿਆ ਕ੍ਰਾਂਤੀ ਦੇ ਅੰਤਰਗਤ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਘੁਡਾਣੀ ਕਲ੍ਹਾਂ ਵਿਖੇ ਸੀ. ਐਸ ਟੀ. ਬਲਜੀਤ ਕੌਰ ਦੀ ਅਗਵਾਈ ਹੇਠ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ | ਇਸ ਸਮੇਂ ਸੀ. ਐੱਚ ਟੀ ਬਲਜੀਤ ਕੌਰ, ਸਰਪੰਚ ਗੁਰਿੰਦਰ ਸਿੰਘ ਸਮੇਤ ਵੱਖ-ਵੱਖ ਆਗੂਆਂ ਤੇ ਸਕੂਲ ਸਟਾਫ਼ ਵੱਲੋਂ ਸਮੇਂ ਸਮੇਂ ਤੇ ਸਕੂਲ ਨੂੰ ਮਾਲੀ ਸਹਾਇਤਾ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ | ਉਪਰੰਤ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਦਾ ਸਲਾਨਾ ਨਤੀਜਾ ਐਲਾਨਿਆ ਗਿਆ ਜੋ ਕਿ ਸ਼ਾਨਦਾਰ ਰਿਹਾ ਹੈ | ਇਸ ਮੌਕੇ ਗੁਰਪ੍ਰੀਤ ਕੌਰ, ਬਲਜੀਤ ਕੌਰ, ਸਤਵੀਰ ਕੌਰ, ਮਨਿੰਦਰ ਕੌਰ, ਮਨਦੀਪ ਕੌਰ, ਜਸਵਿੰਦਰ ਕੌਰ , ਪਿੰਕੀ ਰਾਣੀ, ਸਿਮਰਨਦੀਪ ਕੌਰ (ਸਾਰੇ ਅਧਿਆਪਕ ) ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਸਨ |