ਪਾਇਲ, 30 ਮਾਰਚ (ਨਿਜ਼ਾਮਪੁਰ, ਰਜਿੰਦਰ ਸਿੰਘ)-ਪੰਜਾਬ ਦੇ ਵਿੱਚ ਜਲਦ ਹੀ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਲਈ ਜਿੱਥੇ ਬਾਕੀ ਰਵਾਇਤੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ, ਉੱਥੇ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਵੀ ਚੰਗੇ ਉਮੀਦਵਾਰਾਂ ਦੀ ਚੋਣ ਕਰਨ ਲਈ ਲੋਕਾਂ ਨਾਲ ਸਲਾਹ ਮਸ਼ਵਰਾ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਅਸੀਂ ਇਹਨਾਂ ਚੋਣਾਂ ਦੇ ਵਿੱਚ ਬਾਕੀ ਪਾਰਟੀਆਂ ਦੇ ਮੁਕਾਬਲੇ ਚੰਗੇ ਇਮਾਨਦਾਰ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਾਂਗੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਦਰਸ਼ਨ ਸਿੰਘ ਪਾਇਲ ਦੀ ਅਗਵਾਈ ਹੇਠ ਵਾਰਡ ਨੰਬਰ 10 ਵਿੱਚ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਹੇਠ ਨਗਰ ਕੌਂਸਲ ਦੀਆਂ ਚੋਣਾਂ ਲੜੀਆਂ ਜਾ ਰਹੀਆਂ ਹਨ, ਕਿਉਂਕਿ ਭਾਈ ਅੰਮਿ੍ਤਪਾਲ ਸਿੰਘ ਦੀ ਸੋਚ ਸੀ ਕਿ ਮੇਰਾ ਪੰਜਾਬ ਨਸ਼ਿਆਂ ਤੋਂ ਮੁਕਤ ਹੋਵੇ ਅਤੇ ਪੰਜਾਬ ਦੇ ਵਿੱਚ ਵੱਸਦੇ ਲੋਕਾਂ ਦੇ ਹੱਕਾਂ ਦੀ ਰਾਖੀ ਹੋ ਸਕੇ ਪਰ ਮੌਜੂਦਾ ਕੇਂਦਰ ਅਤੇ ਪੰਜਾਬ ਸਰਕਾਰ ਨੇ ਰਲ ਕੇ ਅੰਮਿ੍ਤਪਾਲ ਸਿੰਘ ਨੂੰ ਜਬਰੀ ਜੇਲ੍ਹ ਵਿੱਚ ਡੱਕਿਆ ਹੋਇਆ ਹੈ ਮੌਜੂਦਾ ਆਮ ਆਦਮੀ ਪਾਰਟੀ ਅਤੇ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਰਲ ਕੇ ਪੰਜਾਬ ਦੇ ਵਿੱਚ ਸਾਂਝੀ ਸਿਆਸੀ ਖੇਡ ਖੇਡ ਰਹੇ ਹਨ ਜੋ ਕੁੱਝ ਪੂਰੇ ਪੰਜਾਬ ਵਿੱਚ ਹੋ ਰਿਹਾ ਉਹੀ ਕੁੱਝ ਪਾਇਲ ਸ਼ਹਿਰ ਦੇ ਵਿੱਚ ਹੋ ਰਿਹਾ ਹੈ, ਕਿਉਂਕਿ ਨਾ ਮੌਜੂਦ ਐਮ. ਐਲ. ਏ ਤੇ ਨਾ ਹੀ ਸਾਬਕਾ ਐਮ. ਐਲ. ਏ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ ਪਾਇਲ ਸ਼ਹਿਰ ਨਾਲ ਹਰ ਸਰਕਾਰ ਨੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਅਸੀਂ ਨਗਰ ਕੌਂਸਲ ਚੋਣਾਂ ਦੇ ਵਿੱਚ ਲੋਕਾਂ ਨਾਲ ਸਲਾਹ ਮਸ਼ਵਰਾ ਕਰਕੇ ਸਾਂਝੇ ਤੌਰ 'ਤੇ ਉਮੀਦਵਾਰ ਉਤਾਰਾਂਗੇ ਅਤੇ ਉਹ ਉਮੀਦਵਾਰ ਲੋਕਾਂ ਦੀਆਂ ਭਾਵਨਾਵਾਂ 'ਤੇ ਖਰੇ ਉੱਤਰਨਗੇ | ਇਸ ਮੌਕੇ ਦਰਸ਼ਨ ਸਿੰਘ ਨੇ ਵਾਰਡ ਨੰਬਰ 10 ਦੇ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮੋਹਣ ਸਿੰਘ, ਹਰਬੰਤ ਸਿੰਘ ਗਿੱਲ, ਨੇਤਾ ਗਗਨਦੀਪ ਸਿੰਘ, ਰਾਂਝਾ ਸਿੰਘ, ਦਵਿੰਦਰ ਕੁਮਾਰ, ਜਗਤਾਰ ਸਿੰਘ ਹਾਜ਼ਰ ਸਨ |