17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਭਾਕਿਯੂ ਸਿੱਧੂਪੁਰ ਨੇ ਸਹਿਕਾਰੀ ਖੇਤੀਬਾੜੀ ਬੈਂਕ ਅੱਗੇ ਧਰਨਾ ਲਗਾਇਆ

ਅਜੀਤ ਡੈਸਕ 31-03-2026
ਮਲੌਦ, 30 ਮਾਰਚ (ਦਿਲਬਾਗ ਸਿੰਘ ਚਾਪੜਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਮਲੌਦ ਦੀ ਜਥੇਬੰਦੀ ਵੱਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਸ਼ਾਖਾ ਮਲੌਦ ਦੇ ਅੱਗੇ ਧਰਨਾ ਲਗਾਇਆ ਗਿਆ | ਇਸ ਮੌਕੇ ਪ੍ਰਧਾਨ ਕੁਲਵੰਤ ਸਿੰਘ ਚੋਮੋ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਦੋ ਸਕੇ ਕਿਸਾਨ ਭਰਾਵਾਂ ਨੂੰ ਬੈਂਕ ਕਰਮਚਾਰੀਆਂ ਵੱਲੋਂ ਮੌਜੂਦਾ ਭਗਵੰਤ ਮਾਨ ਦੀ ਸਰਕਾਰ ਦੀ ਸ਼ਹਿ ਉੱਪਰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਗਿਆ, ਉਸ ਦੇ ਰੋਸ ਵਜੋਂ ਅਤੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਬੈਂਕ ਅੱਗੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਸਾੜਿਆ ਤੇ ਧਰਨਾ ਪ੍ਰਦਰਸ਼ਨ ਕੀਤਾ ਹੈ ਤਾਂ ਜੋ ਇਹ ਸਰਕਾਰ ਅਤੇ ਬੈਂਕ ਕਿਸਾਨ ਮਜ਼ਦੂਰ ਨਾਲ ਧੱਕੇਸ਼ਾਹੀ ਕਰਨ ਤੋਂ ਬਾਜ ਆਉਣ | ਇਸ ਮੌਕੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਵੀ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਧਰਨੇ ਦਾ ਸਮਰਥਨ ਕੀਤਾ | ਇਸ ਮੌਕੇ ਇਕਾਈ ਪ੍ਰਧਾਨ ਕੁਲਵੰਤ ਸਿੰਘ ਚੋਮੋ, ਸਤਨਾਮ ਸਿੰਘ ਚੋਮੋ, ਹਾਕਮ ਸਿੰਘ ਚੋਮੋ, ਮਨਜੀਤ ਸਿੰਘ ਚੋਮੋ, ਖੜਕ ਸਿੰਘ ਚੋਮੋ, ਸ਼ਮਸ਼ੇਰ ਸਿੰਘ ਪੰਨੂ, ਇਕਾਈ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰ, ਨਿਰਮਲ ਸਿੰਘ ਪ੍ਰਧਾਨ ਦੌਲਤਪੁਰ, ਹਰਦੀਪ ਸਿੰਘ ਪ੍ਰਧਾਨ ਲਸਾੜਾ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਸਾਲਾਸਰ ਬਾਲਾ ਜੀ ਦਾ ਵਿਸ਼ਾਲ ਜਾਗਰਣ ਧੂਮਧਾਮ ਨਾਲ ਹੋਇਆ ਅਗਲੀ ਖ਼ਬਰ ਅਕਾਲੀ ਦਲ ਵਾਰਸ ਪੰਜਾਬ ਵਲੋਂ ਨਗਰ ਕੌਂਸਲ ਚੋਣਾਂ ਲਈ ਲੋਕਾਂ ਨਾਲ ਸਲਾਹ ਸ਼ੁਰੂ - ਰੁਪਾਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।