18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਹਿਮਾਲਿਆ ਸਕੂਲ ਦੇ ਪੰਜਵੀਂ ਬੋਰਡ ਨਤੀਜੇ ਵਿਚ 5 ਬੱਚਿਆਂ ਨੇ 500 ਵਿਚੋਂ 500 ਅੰਕ ਪ੍ਰਾਪਤ ਕੀਤੇ

ਅਜੀਤ ਡੈਸਕ 31-03-2026
ਖੰਨਾ, 30 ਮਾਰਚ (ਹਰਜਿੰਦਰ ਸਿੰਘ ਲਾਲ)-ਇਲਾਕੇ ਦੀ ਪ੍ਰਸਿੱਧ ਸੰਸਥਾ ਹਿਮਾਲਿਆ ਸਕੂਲ ਦਾ ਸੈਸ਼ਨ 2025-26 ਦਾ ਨਤੀਜਾ ਐਲਾਨਿਆ ਗਿਆ | ਨਤੀਜੇ 100 ਫ਼ੀਸਦੀ ਰਿਹਾ | ਪੰਜਵੀਂ ਕਲਾਸ ਬੋਰਡ ਦੀ ਪ੍ਰੀਖਿਆ ਦੇ ਨਤੀਜੇ ਵਿਚ ਵੀ ਸਾਰੇ ਹੀ ਬੱਚਿਆਂ ਨੇ ਫ਼ਸਟ ਪੁਜ਼ੀਸ਼ਨ ਹਾਸਲ ਕੀਤੀ | ਪੰਜ ਬੱਚਿਆਂ ਨੇ 500 'ਚੋਂ 500 ਅੰਕ ਪ੍ਰਾਪਤ ਕਰਕੇ ਕਲਾਸ ਵਿਚੋਂ ਫ਼ਸਟ ਪੁਜ਼ੀਸ਼ਨ ਲਈ | ਇਕ ਬੱਚੇ ਨੇ 498 ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਤੇ ਇਕ ਬੱਚੇ ਨੇ 496 ਨੰਬਰ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਸਕੂਲ ਦੇ ਡਾਇਰੈਕਟਰ ਬੀ. ਕੇ. ਸੈਣੀ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਮਨਜਿੰਦਰ ਸਿੰਘ ਨੇ ਸਾਰੇ ਪੁਜ਼ੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਰਿਜ਼ਲਟ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਕੀਰਤਨ ਕੀਤਾ ਗਿਆ | ਇਸ ਉਪਰੰਤ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਅਰਦਾਸ ਕੀਤੀ ਗਈ | ਡਾਇਰੈਕਟ ਮੈਡਮ ਵਲੋਂ ਸਾਰੇ ਬੱਚਿਆਂ ਦੇ ਮਾਪਿਆਂ ਨੂੰ , ਬੱਚਿਆਂ ਅਤੇ ਅਧਿਆਪਕਾਂ ਨੂੰ ਬੱਚਿਆਂ ਦੀ ਸਫਲਤਾ ਲਈ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਪ੍ਰਮਾਤਮਾ ਅੱਗੇ ਬੱਚਿਆਂ ਦੇ ਆਉਣ ਵਾਲੇ ਉਜਲੇ ਭਵਿੱਖ ਲਈ ਅਰਦਾਸ ਕੀਤੀ | ਇਸ ਮੌਕੇ ਤੇ ਸਮੂਹ ਸਟਾਫ਼ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ 3 ਕੀਤੇ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰਾ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।