18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸਰਕਾਰੀ ਹਾਈ ਸਕੂਲ ਬੇਰ ਕਲਾਂ ਵਿਖੇ ਫਲੈਟ ਪਲਾਨ ਡਿਸਪਲੇਅ ਲੈਬ ਦਾ ਉਦਘਾਟਨ

ਅਜੀਤ ਡੈਸਕ 31-03-2026
ਮਲੌਦ, 30 ਮਾਰਚ (ਸਹਾਰਨ ਮਾਜਰਾ)- ਸਰਕਾਰੀ ਹਾਈ ਸਕੂਲ ਬੇਰ ਕਲਾਂ ਵਿਖੇ ਕਰਵਾਈ ਮੈਗਾ ਪੀ. ਟੀ. ਐੱਮ (ਮਾਪੇ ਅਧਿਆਪਕ ਮਿਲਣੀ) ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਲਾਕ ਨੋਡਲ ਅਫ਼ਸਰ ਕਮਲਜੀਤ ਕੌਰ ਸੋਮਲ ਉਚੇਚੇ ਤੌਰ 'ਤੇ ਪੁੱਜੇ | ਉਨ੍ਹਾਂ ਵਿਦਿਆਰਥੀਆਂ ਦੀ ਸੁਵਿਧਾ ਲਈ ਬਣਾਏ ਫਲੈਟ ਪਲਾਨ ਡਿਸਪਲੇਅ (ਆਈ. ਐੱਫ. ਪੀ. ਐੱਸ) ਲੈਬ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਖ਼ਾਸ ਤੌਰ 'ਤੇ ਪੇਂਡੂ ਖੇਤਰ ਦੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰੇਕ ਤਰ੍ਹਾਂ ਦੀਆਂ ਸੁਵਿਧਾਵਾਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਲਈ ਪਿਛਲੇ ਕਾਫ਼ੀ ਸਮੇਂ ਤੋਂ ਇਹ ਵੇਖਣ ਵਿਚ ਆਇਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋ ਰਿਹਾ ਹੈ | ਸਮਾਗਮ ਦੌਰਾਨ ਸਮੁੱਚੀ ਪੰਚਾਇਤ ਨੇ ਸ਼ਮੂਲੀਅਤ ਕੀਤੀ | ਸਮੂਹ ਸਟਾਫ਼ ਮੈਂਬਰਾਂ ਵਲੋਂ ਪੁੱਜੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ | ਵੱਡੀ ਗਿਣਤੀ ਵਿਚ ਮਾਪਿਆਂ ਵਲੋਂ ਇਸ ਮੌਕੇ ਪੁੱਜ ਕੇ ਆਪੋ ਆਪਣੇ ਬੱਚਿਆਂ ਬਾਰੇ ਸਿੱਖਿਆ ਅਤੇ ਸਿਹਤ ਆਦਿ ਪੱਖਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਮਾ. ਬਲਜਿੰਦਰ ਸਿੰਘ ਕਾਕਾ ਬੇਰ ਕਲਾਂ ਵਲੋਂ ਸਕੂਲ ਦੀ ਪ੍ਰਗਤੀ ਰਿਪੋਰਟ ਪੜ੍ਹੀ ਗਈ ਅਤੇ ਸਕੂਲ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ | ਮਾਪਿਆਂ ਵਲੋਂ ਅਧਿਆਪਕਾਂ ਵਲੋਂ ਕਰਵਾਈ ਜਾ ਰਹੀ ਮਿਹਨਤ ਤੇ ਤਸੱਲੀ ਪ੍ਰਗਟ ਕੀਤੀ ਗਈ | ਸਮਾਗਮ ਦੌਰਾਨ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਜਸਦੀਪ ਸਿੰਘ, ਹਰਜੋਤ ਸਿੰਘ, ਹੈੱਡਟੀਚਰ ਬਲਵਿੰਦਰ ਸਿੰਘ, ਕਮਲਜੀਤ ਕੌਰ, ਬਲਰਾਜ ਸਿੰਘ, ਕੋਮਲ ਸਿੰਘ, ਰਾਹੁਲ ਗਰਗ, ਕਮਲਜੀਤ ਕੌਰ, ਰੁਪਾਨੀ ਜਿੰਦਲ, ਅਮਨਦੀਪ ਕੌਰ ਬਾਬਰਪੁਰ, ਰਾਮਪਿਆਰਾ ਸਿੰਘ, ਨੂਰਨਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ 120ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਜੈਨ ਸਥਾਨਕ ਵਿਖੇ ਮਹਾਂਵੀਰ ਜੈਅੰਤੀ ਅੱਜ ਮਨਾਈ ਜਾਵੇਗੀ- ਧਰਮਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।