18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੜ੍ਹਾਈ 'ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 31-03-2026
ਕੁਹਾੜਾ, 30 ਮਾਰਚ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਿੰਪਲ ਮਦਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਵਿਚ ਸਕੂਲ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਮੈਗਾ ਪੀ. ਟੀ. ਐੱਮ. ਕਰਵਾਈ ਗਈ, ਜਿਸ ਵਿਚ ਮੁੱਖ ਤੌਰ 'ਤੇ ਨਾਨ ਬੋਰਡ ਜਮਾਤਾਂ ਦੇ ਨਤੀਜੇ ਸਕੂਲ ਦੇ ਸਮੂਹ ਅਧਿਆਪਕ, ਸਕੂਲ ਮੈਨੇਜਮੈਂਟ ਚੇਅਰਮੈਨ ਸੁਨੀਤਾ ਦੇਵੀ, ਮਨਪ੍ਰੀਤ ਕੌਰ, ਜਗਰੂਪ ਕੌਰ ਜਮਾਤਾਂ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਦੀ ਹਾਜ਼ਰੀ ਵਿਚ ਐਲਾਨੇ ਗਏ | ਸਕੂਲ ਦੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਮਾਪਿਆਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦੇ ਹੋਏ ਸਕੂਲ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਸਕੂਲ ਦੀ ਬਿਹਤਰੀ ਵਿਚ ਵਡਮੁੱਲਾ ਯੋਗਦਾਨ ਪਾਉਣ ਤੇ ਗ੍ਰਾਮ ਪੰਚਾਇਤ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਦਾਖਲਾ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ | ਸਕੂਲ ਵਲੋਂ ਪਹਿਲੀ ਦੂਜੀ ਅਤੇ ਤੀਜੀ ਪੁਜ਼ੀਸ਼ਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਧਨਾਨਸੂ ਦੇ ਹੈੱਡ ਗ੍ਰੰਥੀ ਗਿਆਨੀ ਪ੍ਰੀਤਮ ਸਿੰਘ, ਗਤਕਾ ਕੋਚ ਭਾਈ ਅਵਤਾਰ ਸਿੰਘ, ਅਜੀਤ ਸਿੰਘ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਸੁਨੀਤਾ ਦੇਵੀ ਨੇ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਕਮੇਟੀ ਮੈਂਬਰ ਜਸਵੀਰ ਸਿੰਘ, ਮਨਪ੍ਰੀਤ ਕੌਰ, ਜਗਰੂਪ ਕੌਰ, ਵਿਲਾਸ ਪੋਦਾਰ, ਬੀ. ਆਰ. ਸੀ. ਹਰਮਨਦੀਪ ਸਿੰਘ, ਗੁਰਿੰਦਰ ਸਿੰਘ, ਸਕੂਲ ਸਟਾਫ਼ ਗੁਰਪ੍ਰੀਤ ਕੌਰ, ਮਨਜੀਤ ਨਾਹਰ ਅਨਿਲ ਕੁਮਾਰ ਲਖਵੀਰ ਸਿੰਘ, ਬਦਨਦੀਪ ਕੌਰ ਗਰੇਵਾਲ, ਸੰਤੋਸ਼ ਕੁਮਾਰੀ, ਜਸਵੀਰ ਕੌਰ, ਰਵਿੰਦਰ ਕੌਰ, ਸੁਮਨ ਵਿਰਦੀ, ਗਾਰਗੀ, ਰਾਜਨ ਕੁਮਾਰ, ਮਿਹਜੀਤ ਸਿੰਘ ਗਿੱਲ ਹਾਜ਼ਰ ਸਨ |
ਪਿਛਲੀ ਖ਼ਬਰ ਜਿਨ੍ਹਾਂ ਖ਼ਪਤਕਾਰਾਂ ਨੇ ਗੈਸ ਸਿਲੰਡਰ ਸਹੀ ਸਮੇਂ 'ਤੇ ਕਰਵਾਏ ਹਨ ਬੁੱਕ ਉਨ੍ਹਾਂ ਨੂੰ ਸਿਲੰਡਰਾਂ ਦੀ ਸਪਲਾਈ ਘਰ ਤੱਕ ਕਰਵਾ... ਅਗਲੀ ਖ਼ਬਰ ਨਿਰਮਲ ਡੇਰਾ ਬੇਰ ਕਲਾਂ ਵਿਖੇ ਪਵਿੱਤਰ ਦਸਵੀਂ ਦੇ ਦਿਹਾੜੇ ਮਨਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।