18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ਼ਹੀਦ ਭਗਤ ਸਿੰਘ ਸਕੂਲ ਦੀ ਦਿਲਪ੍ਰੀਤ ਕੌਰ ਅਤੇ ਲਵਪ੍ਰੀਤ ਕੌਰ ਨੇ ਜਿੱਤਿਆ 11-11 ਹਜ਼ਾਰ ਦਾ ਨਕਦ ਇਨਾਮ

ਅਜੀਤ ਡੈਸਕ 31-03-2026
ਮਾਛੀਵਾੜਾ ਸਾਹਿਬ, 30 ਮਾਰਚ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਸ਼ਹੀਦ ਭਗਤ ਸਿੰਘ ਪਬਲਿਕ ਹਾਈ ਸਕੂਲ ਵਲੋਂ ਕਰਵਾਏ ਗਏ ਸਲਾਨਾ ਸਮਾਗਮ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੀ ਸ਼ਹਾਦਤ ਦੀ 95ਵੀਂ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਗਈ | ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਸਬੰਧੀ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ | ਸਮਾਰੋਹ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇਣ ਦੇ ਨਾਲ-ਨਾਲ ਪਿਛਲੇ ਸੈਸ਼ਨ ਦੌਰਾਨ ਵਿੱਦਿਆ ਦੇ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਵੀ ਟਰਾਫ਼ੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਦਿਲਪ੍ਰੀਤ ਕੌਰ ਅਤੇ ਲਵਪ੍ਰੀਤ ਕੌਰ ਨੇ ਫਰਵਰੀ-2025 ਵਿਚ ਹੋਈ ਅੱਠਵੀਂ ਦੀਆਂ ਪ੍ਰੀਖਿਆ 'ਚੋਂ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕਰ ਕੇ ਸਕੂਲ ਵਲੋਂ ਰੱਖਿਆ ਗਿਆ 11-11 ਹਜ਼ਾਰ ਦਾ ਨਕਦ ਇਨਾਮ ਪ੍ਰਾਪਤ ਕੀਤੇ | ਸਕੂਲ ਦੀ ਪਿ੍ੰਸੀਪਲ ਅਨੀਤਾ ਜੈਨ ਨੇ ਇਸ ਵਿਲੱਖਣ ਪ੍ਰਾਪਤੀ ਲਈ ਬੱਚਿਆਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ | ਜੈਨ ਨੇ ਦੱਸਿਆ ਕਿ ਆਉਣ ਵਾਲੇ ਸਾਲਾਂ ਵਿਚ ਵੀ ਅੱਠਵੀਂ ਪ੍ਰੀਖਿਆ ਦੀ ਮੈਰਿਟ ਸੂਚੀ ਵਿਚ ਨਾਮ ਦਰਜ ਕਰਵਾਉਣ ਵਾਲੇ ਹਰੇਕ ਵਿਦਿਆਰਥੀ ਨੂੰ 11-11 ਹਜ਼ਾਰ ਰੁਪਏ ਅਤੇ ਦਸਵੀਂ ਜਮਾਤ ਦੇ ਇਮਤਿਹਾਨ ਵਿਚ ਮੈਰਿਟ ਲਿਸਟ 'ਚ ਸਥਾਨ ਹਾਸਿਲ ਕਰਨ ਵਾਲੇ ਹਰੇਕ ਬੱਚੇ ਨੂੰ 15 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ | ਪ੍ਰਬੰਧਕੀ ਕਮੇਟੀ ਵਲੋਂ ਮਨੀਸ਼ ਜੈਨ ਨੇ ਰਿਟਾਇਰਡ ਕੈਪਟਨ ਜਸਬੀਰ ਸਿੰਘ ਨੂੰ ਸ਼ਾਲ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ | ਸਕੂਲ ਮੈਨੇਜਰ ਦਰਸ਼ਨ ਜੈਨ ਨੇ ਬੱਚਿਆਂ ਨੂੰ ਮਹਾਨ ਸੂਰਮਿਆਂ ਦੁਆਰਾ ਦਰਸਾਏ ਮਾਰਗ 'ਤੇ ਚੱਲਦਿਆਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ |
ਪਿਛਲੀ ਖ਼ਬਰ ਪਿੰਡ ਇਸ਼ਨਪੁਰ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ, ਮੰਤਰੀ ਸੌਂਦ ਨੇ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਐਮ. ਜੀ. ਅਸ਼ੋਕਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।