ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਅਜੀਤ ਡੈਸਕ
31-03-2026
ਮਾਛੀਵਾੜਾ ਸਾਹਿਬ, 30 ਮਾਰਚ (ਰਾਜਦੀਪ ਸਿੰਘ ਅਲਬੇਲਾ)-ਕੂੰਮਕਲਾਂ ਪੁਲਿਸ ਵਲੋਂ 11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਅਵਤਾਰ ਹੁਸੈਨ ਪਿੰਡ ਰਾਏਪੁਰ, ਥਾਣਾ ਕੂੰਮਕਲਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ ਕਿ ਇੱਕ ਮੁਖ਼ਬਰ ਨੇ ਆ ਕੇ ਸੂਚਨਾ ਦਿੱਤੀ ਕਿ ਅਵਤਾਰ ਹੁਸੈਨ ਉਰਫ਼ ਮੁੱਲਾ ਜੋ ਕਿ ਕਾਫ਼ੀ ਸਮੇਂ ਤੋਂ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਅਤੇ ਹੁਣ ਵੀ ਉਹ ਕੂੰਮਕਲਾਂ ਤੋਂ ਰਤਨਗੜ੍ਹ ਰੋਡ ਨੇੜੇ ਇੱਕ ਖੇਤਾਂ ਵਿਚ ਬਣੇ ਕਮਰੇ 'ਚ ਭਾਰੀ ਮਾਤਰਾ ਵਿਚ ਸ਼ਰਾਬ ਰੱਖ ਕੇ ਵੇਚ ਰਿਹਾ ਹੈ | ਪੁਲਿਸ ਵਲੋਂ ਇਸ ਸਬੰਧੀ ਤੁਰੰਤ ਛਾਪੇਮਾਰੀ ਕਰਦਿਆਂ ਅਵਤਾਰ ਹੁਸੈਨ ਨੂੰ 11 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |