ਬੀਜਾ, 30 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਪ੍ਰਾਇਮਰੀ ਸਕੂਲ ਬਗ਼ਲੀ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਦੀ ਗਰੈਜੂਏਸ਼ਨ ਸੈਰੇਮਨੀ ਤੇ ਐਫ. ਐਲ. ਐਨ. ਮੇਲਾ ਲਗਾਇਆ ਗਿਆ | ਇਸ ਮੌਕੇ ਸੈਂਟਰ ਹੈੱਡ ਟੀਚਰ ਅਮਨਦੀਪ ਕੌਰ ਨੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨਵੇਂ ਦਾਖ਼ਲੇ ਲਈ ਮਾਪਿਆਂ ਅਤੇ ਸਮੂਹ ਹਾਜ਼ਰੀਨ ਨੂੰ ਪ੍ਰੇਰਿਤ ਕੀਤਾ | ਉਪਰੰਤ ਪਹਿਲੀ ਤੋਂ ਪੰਜਵੀਂ ਦੇ ਨਤੀਜੇ ਐਲਾਨੇ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਬਿਕਰਮ ਕੁਮਾਰ ਪੁੱਤਰ ਬਲਵਿੰਦਰ ਕੁਮਾਰ ਜਵੈਲਰ ਪਿੰਡ ਬਗ਼ਲੀ ਕਲਾਂ ਵੱਲੋਂ ਬੱਚਿਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਸਾਰੇ ਹੀ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਿੱਤੀ ਗਈ | ਇਸ ਮੌਕੇ ਸੈਂਟਰ ਟੀਚਰ ਅਮਨਦੀਪ ਕੌਰ, ਜਸਵੀਰ ਕੌਰ, ਪੂਜਾ ਰਾਣੀ, ਗੁਰਪ੍ਰੀਤ ਸਿੰਘ ਵਿਸ਼ੇਸ਼ ਮਹਿਮਾਨ ਬਿਕਰਮ ਕੁਮਾਰ ਅਤੇ ਮਿਡ ਡੇ ਮੀਲ ਵਰਕਰ ਅਨੀਤਾ ਦੱਤ ਅਤੇ ਰਣਜੀਤ ਕੌਰ ਅਤੇ ਸਮੂਹ ਮਾਪੇ ਹਾਜ਼ਰ ਸਨ |