ਆੜ੍ਹਤੀਆਂ ਦੀਆਂ ਮੰਗਾਂ ਮੰਨੇ ਸਰਕਾਰ-ਲੱਖੋਵਾਲ
ਅਜੀਤ ਡੈਸਕ
01-04-2026
ਸਰਕਾਰ ਆੜਤੀਆਂ ਦੀਆਂ ਮੰਗਾਂ ਮੰਨ ਕੇ ਅਨਾਜ ਮੰਡੀਆਂ ਤੁਰੰਤ ਚਾਲੂ ਕਰਵਾਵੇ-ਲੱਖੋਵਾਲ
ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ਤੋਂ ਆੜ੍ਹਤੀਆਂ ਦੇ ਕਮਿਸ਼ਨ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ | ਹਰਿਆਣਾ ਸਰਕਾਰ ਨੇ ਆਪਣੇ ਪੱਧਰ 'ਤੇ ਆੜ੍ਹਤੀਆਂ ਦੇ ਕਮਿਸ਼ਨ ਵਿਚ ਵਾਧਾ ਕਰਕੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰ ਰਹੀ ਹੈ ਪਰ ਪੰਜਾਬ ਸਰਕਾਰ ਚੁੱਪ ਹੈ ਸਾਡੀ ਮੰਗ ਹੈ ਕਿ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਸਾਡੇ ਕਮਿਸ਼ਨ ਵਿਚ ਵਾਧਾ ਕਰੇ | ਉਨ੍ਹਾਂ ਨੇ ਕਿਹਾ ਕਿ ਵਾਰ ਆਲੂਆਂ ਦੀ ਖ਼ਰੀਦ ਵਿਚ ਭਾਰੀ ਲੁੱਟ ਕੀਤੀ ਜਾ ਰਹੀ ਹੈ | ਉਨ੍ਹਾਂ ਦਾ ਲਾਗਤ ਖਰਚਾ ਵੀ ਪੂਰਾ ਨਹੀਂ ਹੋ ਰਿਹਾ | ਸਰਕਾਰ ਜਲਦ ਤੋਂ ਜਲਦ ਕਿਸਾਨਾਂ ਦੀ ਮਦਦ ਕਰੇ |
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਪ੍ਰਬੰਧ ਮੁਕੰਮਲ
ਮਾਰਕੀਟ ਕਮੇਟੀ ਦੇ ਸਕੱਤਰ ਕਮਲਦੀਪ ਸਿੰਘ ਨੇ ਕਿਹਾ ਕਿ ਮੰਡੀ ਦੀ ਸਾਫ਼ ਸਫ਼ਾਈ ਅਤੇ ਪਾਣੀ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇੱਕ ਅਪ੍ਰੈਲ ਨੂੰ ਸਰਕਾਰੀ ਖ਼ਰੀਦ ਸ਼ੁਰੂ ਹੋ ਜਾਵੇਗੀ, ਪਰ ਅਸਲ ਵਿਚ ਫ਼ਸਲ 10 ਅਪ੍ਰੈਲ ਤੱਕ ਆਉਣ ਦੀ ਸੰਭਾਵਨਾ ਘੱਟ ਹੈ, ਕਿਉਂਕਿ ਮੀਹ ਅਤੇ ਨਰਮ ਮੌਸਮ ਨਾਲ ਕਣਕ ਦੀ ਫ਼ਸਲ ਵਿਚ ਅਜੇ ਨਮੀ ਦੀ ਮਾਤਰਾ ਵੀ ਵੱਧ ਹੋਵੇਗੀ |