ਸਮਰਾਲਾ, 31 ਮਾਰਚ (ਗੋਪਾਲ ਸੋਫਤ)-ਪਿਛਲੇ ਤਿੰਨ ਦਿਨਾਂ ਤੋਂ ਲਾਪਤਾ 20 ਸਾਲ ਦੇ ਇੱਕ ਮਜ਼ਦੂਰ ਦਿਹਾੜੀਦਾਰ ਮੁਹੰਮਦ ਇਰਫਾਨ ਦੀ ਲਾਸ਼ ਅੱਜ ਪਿੰਡ ਕੁੱਬੇ ਦੇ ਟੋਲ ਪਲਾਜ਼ਾ ਦੇ ਨਜ਼ਦੀਕ ਨੀਲੋਂ ਨਹਿਰ ਵਿਚੋਂ ਮਿਲ ਗਈ ਹੈ | ਇਸ ਮਾਮਲੇ ਮਿ੍ਤਕ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪੁੱਤਰ ਕਥਿਤ ਤੌਰ 'ਤੇ ਠੇਕੇਦਾਰ 'ਤੇ ਕਤਲ ਕਰਕੇ ਨਹਿਰ ਵਿੱਚ ਸੁੱਟਣ ਦੀ ਸੰਭਾਵਨਾ ਹੈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਨੇ ਆਤਮ ਹੱਤਿਆ ਕਰਨ ਤੋਂ ਪਹਿਲਾਂ ਆਪਣੀ ਮਾਂ ਨੂੰ ਭੂਬਾ ਮਾਰਦਿਆ ਫੋਨ ਕਰਕੇ ਦੱਸਿਆ ਕਿ ਉਸ ਨੂੰ ਬੱਬੂ ਠੇਕੇਦਾਰ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ ਅਤੇ ਉਹ ਚੱਲਣ ਦੇ ਯੋਗ ਨਹੀਂ ਹੈ ਅਤੇ ਨਹਿਰ ਵਿੱਚ ਛਾਲ ਮਾਰਨ ਰਿਹਾ ਹੈ | ਪਰਿਵਾਰ ਦਾ ਦੋਸ਼ ਹੈ ਕਿ ਠੇਕੇਦਾਰ ਨੇ ਵਰਕਸ਼ਾਪ ਵਿੱਚ ਹੋਰ ਲੋਕਾਂ ਨਾਲ ਮਿਲ ਕੇ ਕੁੱਟਮਾਰ ਕੀਤੀ ਹੈ | ਮਿ੍ਤਕ ਨੌਜਵਾਨ ਇਰਫਾਨ ਦਾ ਵਿਆਹ 11 ਮਹੀਨੇ ਪਹਿਲਾਂ ਹੀ ਹੋਇਆ ਸੀ | ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਸਮਰਾਲਾ ਦੇ ਐਸ. ਐਚ. ਓ. ਹਰਵਿੰਦਰ ਸਿੰਘ ਨੇ ਦੱਸਿਆ ਪੁਲਿਸ ਨੇ ਠੇਕੇਦਾਰ ਬੱਬੂ ਅਤੇ 2-3 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਗਿ੍ਫ਼ਤਾਰੀ ਨਹੀਂ ਹੋਈ ਅਤੇ ਹੋਈ ਤਫ਼ਤੀਸ਼ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗਿ੍ਫ਼ਤਾਰ ਕਰ ਲਿਆ ਹੈ |