27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਅੱਗ ਲੱਗਣ ਕਾਰਨ ਫ਼ੈਕਟਰੀ ਦਾ ਵੱਡਾ ਆਰਥਿਕ ਨੁਕਸਾਨ ਹੋਇਆ

ਅਜੀਤ ਡੈਸਕ 01-04-2026
ਮਾਛੀਵਾੜਾ ਸਾਹਿਬ, 31 ਮਾਰਚ (ਰਾਜਦੀਪ ਸਿੰਘ ਅਲਬੇਲਾ)-ਕੁਹਾੜਾ ਰੋਡ 'ਤੇ ਪਿੰਡ ਭੱਟੀਆਂ ਨੇੜ੍ਹੇ ਸਥਿਤ ਅਹਾਰ ਫੂਡ ਫੈਕਟਰੀ ਵਿਚ ਬੀਤੀ ਰਾਤ ਬੁਆਇਲਰ ਅੰਦਰ ਅੱਗ ਲੱਗਣ ਕਾਰਨ ਵੱਡਾ ਆਰਥਿਕ ਨੁਕਸਾਨ ਹੋਇਆ | ਮਿੱਲ ਦੇ ਮੈਨੇਜਰ ਨੇ ਦੱਸਿਆ ਕਿ ਰਾਤ 12.10 ਵਜੇ ਫ਼ੈਕਟਰੀ ਦੇ ਬੁਆਇਲਰ 'ਚ ਅੱਗ ਲੱਗ ਗਈ ਤਾਂ ਉਨ੍ਹਾਂ ਤੁਰੰਤ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਬੁਲਾਈਆਂ | ਉਨ੍ਹਾਂ ਕਿਹਾ ਕਿ ਲੁਧਿਆਣਾ, ਸਮਰਾਲਾ ਸਮੇਤ 3 ਫਾਇਰ ਬਿ੍ਗੇਡ ਗੱਡੀਆਂ ਮੌਕੇ 'ਤੇ ਪੁੱਜੀਆਂ ਜਿਨ੍ਹਾਂ ਕਰੀਬ 7-8 ਘੰਟੇ ਦੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਕਿਉਂਕਿ ਅੱਗ ਲੱਗਣ ਸਮੇਂ ਜੋ ਵੀ ਮੁਲਾਜ਼ਮ ਕੰਮ ਕਰਦੇ ਸਨ ਉਹ ਬਾਹਰ ਕੱਢ ਲਏ ਗਏ | ਮੈਨੇਜਰ ਅਨੁਸਾਰ ਫ਼ੈਕਟਰੀ ਵਿਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਸਪਸ਼ਟ ਪਤਾ ਨਹੀਂ ਲੱਗਿਆ |
ਪਿਛਲੀ ਖ਼ਬਰ ਕਿਸਾਨਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਅਗਲੀ ਖ਼ਬਰ ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦੀ ਲਾਸ਼ ਨਹਿਰ ਵਿਚੋਂ ਮਿਲੀ ਪਰਿਵਾਰ ਵਲੋਂ ਠੇਕੇਦਾਰ 'ਤੇ ਕੁੱਟਮਾਰ ਕਰਨ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।