27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮੁਕੰਦਪੁਰ ਗ੍ਰਾਮ ਪੰਚਾਇਤ ਵਲੋਂ ਪਾਣੀ ਟੈਂਕੀ ਤੇ ਸਮਰਸੀਬਲ ਪੰਪ ਲਗਾਇਆ

ਅਜੀਤ ਡੈਸਕ 01-04-2026
ਡੇਹਲੋਂ, 31 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)- ਗ੍ਰਾਮ ਪੰਚਾਇਤ ਮੁਕੰਦਪੁਰ ਵਲੋਂ ਕਰਵਾਏ ਜਾ ਰਹੇ ਲੋਕ ਭਲਾਈ ਕੰਮਾਂ ਦੀ ਲੜੀ ਹੇਠ ਇਕ ਹੋਰ ਪਾਣੀ ਵਾਲੀ ਟੈਂਕੀ ਅਤੇ ਸਮਰਸੀਬਲ ਪੰਪ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਨੇੜੇ ਲਗਾਇਆ ਗਿਆ | ਇਸ ਦੀ ਸ਼ੁਰੂਆਤ ਡੇਰਾ ਬਾਬਾ ਸ਼੍ਰੀ ਚੰਦ ਮੁਖੀ ਅਰੁਣ ਪ੍ਰਕਾਸ਼ ਵਲੋਂ ਕੀਤਾ ਗਿਆ | ਡੇਰਾ ਮੁਖੀ ਅਰੁਣ ਪ੍ਰਕਾਸ਼ ਨੇ ਗ੍ਰਾਮ ਪੰਚਾਇਤ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਪੰਚ ਜੰਗਬਹਾਦਰ ਸਿੰਘ ਸਮੇਤ ਪੰਚਾਇਤ ਮੈਂਬਰਾਂ ਵਲੋਂ ਸਰਬਪੱਖੀ ਵਿਕਾਸ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ | ਇਸ ਸਮੇਂ ਸਰਪੰਚ ਜੰਗਬਹਾਦਰ ਸਿੰਘ, ਗੁਰਦੁਆਰਾ ਕਮੇਟੀ ਪ੍ਰਧਾਨ ਕਰਨੈਲ ਸਿੰਘ ਪੰਨੂ, ਰਣਜੋਧ ਸਿੰਘ ਪੰਨੂ, ਮਹਿੰਦਰ ਸਿੰਘ ਪੰਨੂ, ਕਰਮਜੀਤ ਸਿੰਘ ਸਰਾਂ, ਪ੍ਰਮਿੰਦਰ ਸਿੰਘ ਗੋਗੀ ਮਹੰਤ, ਹਰਜੀਤ ਸਿੰਘ, ਬਲਵਿੰਦਰ ਸਿੰਘ ਬੈਂਸ, ਹੈਡ ਗ੍ਰੰਥੀ ਭਾਈ ਅਮਰਦੀਪ ਸਿੰਘ ਸਮੇਤ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਸੰਤ ਭਵਨ ਕੁਟੀਆਂ ਬੇਰ ਖ਼ੁਰਦ 'ਚ ਦੀਵਾਨ ਸਜਾਉਣਗੇ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾਂ ਨੂੰ ਲੈ ਕੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਕੀਤੀ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।