27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਸੰਤ ਭਵਨ ਕੁਟੀਆਂ ਬੇਰ ਖ਼ੁਰਦ 'ਚ ਦੀਵਾਨ ਸਜਾਉਣਗੇ

ਅਜੀਤ ਡੈਸਕ 01-04-2026
ਮਲੌਦ, 31 ਮਾਰਚ (ਦਿਲਬਾਗ ਸਿੰਘ ਚਾਪੜਾ)- ਸੰਤ ਭਵਨ ਕੁਟੀਆਂ ਬੇਰ ਖ਼ੁਰਦ ਦੇ ਮੌਜੂਦਾ ਮੁਖੀ ਬਾਬਾ ਉਂਕਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਈ ਸਾਹਿਬ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ 1 ਅਪ੍ਰੈਲ ਨੂੰ ਦੁਪਹਿਰ 12 ਤੋਂ 4 ਵਜੇ ਤੱਕ ਸੰਤ ਭਵਨ ਕੁਟੀਆ ਵਿਚ ਗੁਰ ਇਤਿਹਾਸ ਅਤੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ | ਅੱਜ ਚੋਣਵੇਂ ਸੇਵਾਦਾਰਾ ਬਾਬਾ ਬਲਵਿੰਦਰ ਸਿੰਘ ਮਦਨੀਪੁਰ, ਐਸ. ਡੀ. ਓ ਕੇਸਰ ਸਿੰਘ, ਕੁਲਵੰਤ ਸਿੰਘ, ਟਹਿਲ ਸਿੰਘ, ਗੁਰਪ੍ਰੀਤ ਸਿੰਘ ਲੁਧਿਆਣਾ ਅਤੇ ਕਾਮਰੇਡ ਨਛੱਤਰ ਸਿੰਘ ਦੀ ਹਾਜਰੀ ਵਿੱਚ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ, ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਅਤੇ ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜਾ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਚਾਰ ਰੋਜਾ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ | ਜਿੱਥੇ ਵੱਖ ਵੱਖ ਧਾਰਮਿਕ ਸ਼ਖ਼ਸੀਅਤ ਵੱਲੋਂ ਭਗਤ ਜੀ ਅਤੇ ਮਹਾਂਪੁਰਖਾਂ ਦੇ ਜੀਵਨ ਸਬੰਧੀ ਵਿਚਾਰਾ ਦੀ ਸਾਂਝ ਪਾਈ ਜਾਂਦੀ ਹੈ |
ਪਿਛਲੀ ਖ਼ਬਰ ਦੋਰਾਹਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਵਾਸੀਆਂ 'ਚ ਕਾਂਗਰਸ ਪ੍ਰਤੀ ਉਤਸ਼ਾਹ- ਸਾਬਕਾ ਵਿਧਾਇਕ ਲੱਖਾ ਅਗਲੀ ਖ਼ਬਰ ਮੁਕੰਦਪੁਰ ਗ੍ਰਾਮ ਪੰਚਾਇਤ ਵਲੋਂ ਪਾਣੀ ਟੈਂਕੀ ਤੇ ਸਮਰਸੀਬਲ ਪੰਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।