ਦੋਰਾਹਾ, 31 ਮਾਰਚ ਮਨਜੀਤ ਸਿੰਘ ਗਿੱਲ- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਦੋਰਾਹਾ ਵਿਖੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ ਦੇ ਗ੍ਰਹਿ ਵਿਖੇ ਨਗਰ ਕੌਂਸਲ ਚੋਣਾਂ ਦੇ ਸੰਬੰਧ ਵਿੱਚ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਤੋਂ ਪਹਿਲਾਂ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਅਤੇ ਲੋਕ ਭਲਾਈ ਸਕੀਮਾਂ ਲਾਗੂ ਕਰਨ ਅਤੇ ਵਿਕਾਸ ਦੇ ਵੱਡੇ ਵੱਡੇ ਸਬਜ਼ਬਾਗ ਦਿਖਾਏ | ਪਰ ਚਾਰ ਸਾਲ ਦਾ ਸਮਾਂ ਬੀਤਣ ਉਪਰੰਤ ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਸਿੱਧ ਹੋਈ ਹੈ ਜਿਸ ਕਾਰਨ ਲੋਕ ਆਪਣੇ ਆਪ ਨੂੰ ਠੱਗ ਹੋਇਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਵੀ ਕਾਂਗਰਸ ਪਾਰਟੀ ਦੀ ਅਗਵਾਈ ਵਿੱਚ ਨਗਰ ਕੌਂਸਲ ਦਾ ਪ੍ਰਬੰਧ ਆਇਆ ਹੈ ਉਦੋਂ ਹੀ ਸਮੁੱਚੇ ਸ਼ਹਿਰ ਦਾ ਸਹੀ ਅਰਥਾਂ ਵਿੱਚ ਵਿਕਾਸ ਹੋਇਆ ਹੈ | ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਲੱਖਾ ਨੇ ਆਖਿਆ ਕਿ ਇਹਨਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰ ਉਤਾਰੇ ਜਾਣਗੇ | ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਰਾਏ ਨਾਲ ਉਮੀਦਵਾਰ ਜਲਦ ਹੀ ਤੈਅ ਕਰ ਲਏ ਜਾਣਗੇ | ਇਸ ਮੌਕੇ ਸਾਬਕਾ ਪ੍ਰਧਾਨ ਬੰਤ ਸਿੰਘ ਦੋਬੁਰਜੀ, ਸ਼ਹਿਰੀ ਕਾਂਗਰਸ ਪ੍ਰਧਾਨ ਵਨੀਤ ਅਸਟ, ਐਸ. ਪੀ. ਸ਼ੁਕਲਾ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਜੱਸਾ, ਐਡਵੋਕੇਟ ਸੁਰਿੰਦਰ ਪਾਲ ਸੂਦ, ਸਾਬਕਾ ਕੌਂਸਲਰ ਮਨਦੀਪ ਸਿੰਘ ਮਾਂਗਟ, ਸਾਬਕਾ ਕੌਂਸਲਰ ਹਰਿੰਦਰ ਕੁਮਾਰ ਹਿੰਦਾ, ਉਦੇ ਸ਼ਰਮਾ ਨੰਨ੍ਹਾ, ਤਰਲੋਚਨ ਸਿੰਘ ਬਿਲਾਸਪੁਰ, ਮੇਸ਼ੀ ਚੌਧਰੀ, ਰਾਮ ਪ੍ਰਕਾਸ਼ ਸਿੰਘ ਪੱਪੂ, ਅਵਤਾਰ ਸਿੰਘ ਮਠਾੜੂ, ਪਵਨ ਬਲਾਲਾ, ਸੁਧੀਰ ਐਗਰਸ, ਧੰਨਾ ਸਿੰਘ ਰਾਮਪੁਰ, ਸਾਬਕਾ ਇੰਸਪੈਕਟਰ ਨਛੱਤਰ ਸਿੰਘ, ਰਾਮ ਵਿਨਾਇਕ, ਸਾਬਕਾ ਕੌਂਸਲਰ ਕੁਲਜੀਤ ਸਿੰਘ ਵਿੱਕੀ, ਰਾਮ ਕਮਲ ਮਹਿੰਦਰਾ, ਨਿਰਦੋਸ਼ ਨੋਸ਼ਾ, ਰਮੇਸ਼ ਮੇਸ਼ੀ, ਬਾਬਾ ਇੰਦਰਜੀਤ ਸਿੰਘ ਸਾਲੂ, ਕੌਂਸਲਰ ਨਵਜੀਤ ਸਿੰਘ ਨੈਬ, ਸਿਕੰਦਰ ਪੈਂਟਰ, ਅਵਤਾਰ ਸਿੰਘ, ਡਾਕਟਰ ਅਦਿੱਤੀ ਬੈਕਟਰ ਅਤੇ ਮਨਜੋਤ ਸਿੰਘ ਮਾਨ ਸਮੇਤ ਕਾਂਗਰਸੀ ਆਗੂ ਤੇ ਵਰਕਰ ਸਨ |