ਖੰਨਾ, 31 ਮਾਰਚ (ਹਰਜਿੰਦਰ ਸਿੰਘ ਲਾਲ)-ਨਗਰ ਕੌਂਸਲ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਖੰਨਾ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ 3 ਵਾਰ ਕੌਂਸਲਰ ਰਹੇ ਮਹਿੰਦਰਪਾਲ ਸਿੰਘ ਜੱਸਲ ਆਪ ਵਿਚ ਸ਼ਾਮਿਲ ਹੋ ਗਏ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਹਿੰਦਰਪਾਲ ਜੱਸਲ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਦੇ ਹੋਏ ਉਨ੍ਹਾਂ ਨੂੰ ਮੂੰਹ ਮਿੱਠਾ ਕਰ ਕੇ ਸਨਮਾਨਿਤ ਕੀਤਾ | 'ਆਪ' ਵਿੱਚ ਸ਼ਾਮਿਲ ਹੋਣ ਤੋਂ ਬਾਅਦ ਮਹਿੰਦਰਪਾਲ ਜੱਸਲ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿਚ ਸ਼ਾਮਿਲ ਹੋਏ ਹਨ | ਉਹ ਆਮ ਆਦਮੀ ਪਾਰਟੀ ਵਿਚ ਕੰਮ ਕਰਦੇ ਹੋਏ ਇਲਾਕੇ ਦੇ ਵਿਕਾਸ ਲਈ ਹੋਰ ਵੀ ਵਧੀਆ ਕੰਮ ਕਰਨਗੇ | 'ਆਪ' ਆਗੂਆਂ ਕਰੁਣ ਅਰੋੜਾ ਅਤੇ ਹਰੀਸ਼ ਗੁਪਤਾ ਦਾ ਕਹਿਣਾ ਹੈ ਕਿ ਲੋਕ ਪਾਰਟੀ ਦੇ ਸਾਫ਼-ਸੁਥਰੇ ਅਕਸ ਅਤੇ ਵਿਕਾਸ ਕਾਰਜਾਂ ਕਾਰਨ ਤੇਜ਼ੀ ਨਾਲ ਇਸ ਵਿੱਚ ਸ਼ਾਮਲ ਹੋ ਰਹੇ ਹਨ | ਇਸ ਮੌਕੇ ਕੌਂਸਲਰ ਪਰਮਪ੍ਰੀਤ ਸਿੰਘ ਪੋਂਪੀ, ਸਾਬਕਾ ਕੌਂਸਲਰ ਰਜਿੰਦਰ ਸਿੰਘ ਜੀਤ, ਸੰਨੀ ਜੱਸਲ, ਬਲਰਾਮ ਬਾਲੂ ਅਤੇ ਹੋਰ ਹਾਜ਼ਰ ਸਨ |