27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 01-04-2026
ਮਾਛੀਵਾੜਾ ਸਾਹਿਬ, 31 ਮਾਰਚ (ਮਨੋਜ ਕੁਮਾਰ)-ਪਿ੍ੰਸੀਪਲ ਨੰਦਿਨੀ ਵੈਦ ਦੀ ਯੋਗ ਅਗਵਾਈ ਸਥਾਨਕ ਸਰਕਾਰੀ ਕਾਲਜ ਦੇ ਵਿਦਿਆਰਥੀ ਵਿੱਦਿਅਕ ਖੇਤਰ ਵਿਚ ਆਪਣਾ ਵਿਸ਼ੇਸ਼ ਸਥਾਨ ਬਣਾ ਰਹੇ ਹਨ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਲਾਨੇ ਪੰਜਵੇਂ ਸਮੈਸਟਰ ਦੇ ਨਤੀਜਿਆਂ ਦੌਰਾਨ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਵਿਦਿਆਰਥਣ ਦਿਵਿਆ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਦਿਵਿਆ ਨੇ ਪੰਜਾਬ ਯੂਨੀਵਰਸਿਟੀ ਅਤੇ ਉਸ ਦੇ ਨਾਲ ਸੰਬੰਧਿਤ ਕਾਲਜਾਂ ਵਿਚੋਂ 97.84 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਕਾਲਜ ਪਿ੍ੰਸੀਪਲ ਨੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਵਾਈਸ ਪਿ੍ੰਸੀਪਲ ਸਹਾਇਕ ਪ੍ਰੋਫ਼ੈਸਰ ਪ੍ਰਦੀਪ ਸਿੰਘ ਨੇ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਨੂੰ ਇਸ ਪ੍ਰਾਪਤੀ 'ਤੇ ਵਧਾਈ ਦੇ ਕੇ ਹੌਸਲਾ ਅਫ਼ਜਾਈ ਕੀਤੀ | ਵਿਭਾਗ ਦੀ ਮੁਖੀ ਸਹਾਇਕ ਪ੍ਰੋਫ਼ੈਸਰ ਦੀਕਸ਼ਾ ਸਿੰਧਵਾਨੀ ਨੇ ਕਿਹਾ ਕਿ ਉਹ ਬੱਚਿਆਂ ਦੀ ਪੜ੍ਹਾਈ ਅਤੇ ਕਰੀਅਰ ਪ੍ਰਤੀ ਪ੍ਰਤੀਬੱਧ ਹਨ | ਉਨ੍ਹਾਂ ਕਿਹਾ ਕਿ ਦਿਵਿਆ ਮਿਹਨਤੀ ਅਤੇ ਸੰਜੀਦਾ ਵਿਦਿਆਰਥਣ ਹੈ | ਇਸ ਮੌਕੇ ਰਿਸੋਰਸਪਰਸਨ ਹੇਮ ਲਤਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਯਾਦਗਾਰੀ ਰਿਹਾ ਪਿੰਡ ਰਾੜਾ ਦਾ ਕਿ੍ਕਟ ਟੂਰਨਾਮੈਂਟ ਅਗਲੀ ਖ਼ਬਰ ਸਮਰਾਲਾ ਦੇ ਆੜ੍ਹਤੀ ਆੜ੍ਹਤ ਹਰਿਆਣਾ ਦੇ ਬਰਾਬਰ ਕਰਵਾਉਣ ਲਈ ਕੱਲ੍ਹ ਤੋਂ ਕਣਕ ਖ਼ਰੀਦ ਦਾ ਮੁਕੰਮਲ ਬਾਈਕਾਟ ਕਰਨਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।