27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

4 ਗ੍ਰਾਮ ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 01-04-2026
ਮਲੌਦ, 31 ਮਾਰਚ (ਦਿਲਬਾਗ ਸਿੰਘ ਚਾਪੜਾ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਮਲੌਦ ਪੁਲਿਸ ਵੱਲੋਂ ਲਗਾਤਾਰ ਨਸ਼ਾ ਬਰਾਮਦ ਕਰਕੇ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਇਸੇ ਤਹਿਤ ਮਲੌਦ ਪੁਲਿਸ ਨੂੰ ਇੱਕ ਨੌਜੁਆਨ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਮਿਲੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਸਿਹੌੜਾ ਤੋਂ ਸਿੱਧਸਰ ਸਾਹਿਬ ਰੋਡ 'ਤੇ ਨੌਜਵਾਨ ਨੂੰ ਕਾਬੂ ਕੀਤਾ ਗਿਆ | ਜਿਸ ਨੇ ਪੁਲਿਸ ਨੂੰ ਵੇਖ ਕੇ ਜੇਬ ਵਿਚੋਂ ਲਿਫਾਫੀ ਸੁੱਟ ਦਿੱਤੀ ਸੀ ਅਤੇ ਉਕਤ ਲਿਫਾਫੀ ਵਿਚੋਂ ਪੁਲਿਸ ਨੂੰ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਖ਼ੁਸ਼ਹਾਲ ਉਰਫ਼ ਵਰੁਣ ਸ਼ਰਮਾ ਪੁੱਤਰ ਰਾਜ ਕੁਮਾਰ ਵਾਸੀ ਸਿਹੌੜਾ ਵਜੋਂ ਹੋਈ ਹੈ | ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੂਰੀ ਮੁਸ਼ਤੈਦੀ ਵਰਤੀ ਜਾ ਰਹੀ ਹੈ |

ਪਿਛਲੀ ਖ਼ਬਰ ਅੱਜ ਤੋਂ ਕਣਕ ਦੀ ਖ਼ਰੀਦ ਨਹੀਂ ਕਰਾਂਗੇ-ਕੁੰਦਰਾ ਅਗਲੀ ਖ਼ਬਰ ਪਿਛਲੇ 15 ਸਾਲ ਤੋਂ ਖ਼ਸਤਾ ਹਾਲ ਜੈਪੁਰਾ ਰੋਡ ਦੀ ਸੁਣੀ ਗਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।