27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਅੱਜ ਤੋਂ ਕਣਕ ਦੀ ਖ਼ਰੀਦ ਨਹੀਂ ਕਰਾਂਗੇ-ਕੁੰਦਰਾ

ਅਜੀਤ ਡੈਸਕ 01-04-2026
ਮਾਛੀਵਾੜਾ ਸਾਹਿਬ, 31 ਮਾਰਚ (ਰਾਜਦੀਪ ਸਿੰਘ ਅਲਬੇਲਾ)-ਸੂਬਾ ਸਰਕਾਰ ਵਲੋਂ 1 ਅਪੈ੍ਰਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਦੂਸਰੇ ਪਾਸੇ ਅੱਜ ਆੜ੍ਹਤੀਆਂ ਨੇ ਵੀ ਆਪਣੀਆਂ ਮੰਗਾਂ ਨਾ ਮੰਨੇ ਜਾਣ 'ਤੇ 1 ਅਪ੍ਰੈਲ ਤੋਂ ਹੜਤਾਲ 'ਤੇ ਜਾਣ ਦਾ ਐਲਾਨ ਕਰ ਦਿੱਤਾ ਹੈ | ਸੱਚਾ ਸੌਦਾ ਆੜ੍ਹਤੀ ਐਸੋਸੀਏਸ਼ਨ ਦੀ ਇੱਕ ਮੀਟਿੰਗ ਪ੍ਰਧਾਨ ਮੋਹਿਤ ਕੁੰਦਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆੜ੍ਹਤੀਆਂ ਸਰਪ੍ਰਸਤ ਗੁਰਨਾਮ ਸਿੰਘ ਨਾਗਰਾ, ਹਰਿੰਦਰਪਾਲ ਸਿੰਘ ਰਹੀਮਾਬਾਦ, ਦਲੀਪ ਮਲਹੋਤਰਾ, ਸੰਨੀ ਸੂਦ, ਰਾਜੀਵ ਕੌਸ਼ਲ, ਬਲਵਿੰਦਰ ਸਿੰਘ, ਹਰਕੇਸ਼ ਨਹਿਰਾ, ਤੇਜਿੰਦਰ ਸਿੰਘ, ਪਿ੍ੰਸ ਮਿੱਠੇਵਾਲ, ਸੁਰਿੰਦਰ ਅਗਰਵਾਲ, ਅਸ਼ਵਨੀ ਸਿੰਗਲਾ, ਹੈਪੀ ਬਾਂਸਲ, ਸਰਪੰਚ ਹਰਵਿੰਦਰ ਸਿੰਘ ਸ਼ੇਰੀਆਂ ਨੇ ਭਾਗ ਲਿਆ | ਪ੍ਰਧਾਨ ਕੁੰਦਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਫ਼ਸਲਾਂ ਦੀ ਖ਼ਰੀਦ 'ਤੇ ਜੋ ਆੜ੍ਹਤੀਆਂ ਨੂੰ 2.50 ਪ੍ਰਤੀਸ਼ਤ ਕਮਿਸ਼ਨ ਹੈ, ਉਹ ਪੂਰੀ ਨਹੀਂ ਦਿੱਤੀ ਜਾਂਦੀ | ਇਸ ਲਈ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਉਹ ਮੰਡੀਆਂ ਵਿਚ ਕਣਕ ਦੀ ਖ਼ਰੀਦ ਨਹੀਂ ਕਰਨਗੇ | ਪ੍ਰਧਾਨ ਕੁੰਦਰਾ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜਦੋਂ ਤੱਕ ਆੜ੍ਹਤੀਆਂ ਦੀ ਹੜਤਾਲ ਸਬੰਧੀ ਕੋਈ ਫ਼ੈਸਲਾ ਨਹੀਂ ਹੋ ਜਾਂਦਾ ਉਹ ਆਪਣੀ ਫ਼ਸਲ ਮੰਡੀ ਵਿਚ ਵੇਚਣ ਲਈ ਨਾ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਕਣਕ ਤੋਂ ਇਲਾਵਾ ਜੋ ਹੋਰ ਫ਼ਸਲ ਮੰਡੀ ਵਿਚ ਵਿਕਣ ਲਈ ਆਵੇਗੀ ਉਸ ਦੀ ਵਿੱਕਰੀ ਜਾਰੀ ਰਹੇਗੀ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਰਾਏਪੁਰ ਨੂੰ ਐਨ. ਆਰ. ਆਈ. ਵਲੋਂ ਤਿੰਨ ਏ. ਸੀ. ਭੇਟ ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।