27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਮਰਾਲਾ ਦੇ ਆੜ੍ਹਤੀ ਆੜ੍ਹਤ ਹਰਿਆਣਾ ਦੇ ਬਰਾਬਰ ਕਰਵਾਉਣ ਲਈ ਕਣਕ ਖ਼ਰੀਦ ਦਾ ਮੁਕੰਮਲ ਬਾਈਕਾਟ ਕਰਨਗੇ

ਅਜੀਤ ਡੈਸਕ 01-04-2026
ਸਮਰਾਲਾ, 31 ਮਾਰਚ (ਗੋਪਾਲ ਸੋਫਤ)-ਸਥਾਨਕ ਅਨਾਜ ਮੰਡੀ ਦੇ ਸਮੂਹ ਆੜ੍ਹਤੀ ਕੱਲ੍ਹ ਤੋਂ ਅਣਮਿਥੇ ਸਮੇਂ ਲਈ ਕਣਕ ਦੀ ਖ਼ਰੀਦ ਦਾ ਮੁਕੰਮਲ ਬਾਈਕਾਟ ਰੱਖਣਗੇ | ਪੰਜਾਬ ਭਰ ਦੇ ਆੜ੍ਹਤੀਆਂ ਦੀ ਐਸੋਸੀਏਸ਼ਨ ਦੇ ਸੱਦੇ 'ਤੇ ਸਥਾਨਕ ਆੜ੍ਹਤੀ ਐਸੋਸੀਏਸ਼ਨ ਵੱਲੋਂ ਲਏ ਫ਼ੈਸਲੇ ਅਨੁਸਾਰ ਜਦੋਂ ਤੱਕ ਆੜ੍ਹਤੀਆਂ ਦੀ ਆੜ੍ਹਤ ਹਰਿਆਣਾ ਦੇ ਆੜ੍ਹਤੀਆਂ ਦੇ ਬਰਾਬਰ ਨਹੀਂ ਕੀਤੀ ਜਾਂਦੀ, ਉਸ ਸਮੇਂ ਤੱਕ ਮੰਡੀ ਦੇ ਸਮੁੱਚੇ ਆੜ੍ਹਤੀਏ ਕਣਕ ਦੀ ਖ਼ਰੀਦ ਸਮੇਤ ਸਾਰੇ ਕੰਮਾਂ ਦਾ ਬਾਈਕਾਟ ਰੱਖਣਗੇ | ਇਹ ਜਾਣਕਾਰੀ ਦਿੰਦਿਆਂ ਸਥਾਨਕ ਆਰਤੀ ਐਸੋਸੀਏਸ਼ਨ ਦੇ ਪ੍ਰਧਾਨ ਆਲਮਦੀਪ ਸਿੰਘ ਮਲ ਮਾਜਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਮਿਥੀ ਆੜਤ ਢਾਈ ਪ੍ਰਤੀਸ਼ਤ ਦੇ ਹਿਸਾਬ ਨਾਲ ਆੜ੍ਹਤੀਆਂ ਨੂੰ 65 ਰੁਪਏ ਪ੍ਰਤੀ ਕੁਇੰਟਲ ਆੜ੍ਹਤ ਦੇਣੀ ਬਣਦੀ ਹੈ ਪਰ ਪੰਜਾਬ ਦੇ ਆੜ੍ਹਤੀਆਂ ਦੀ ਲੰਬੇ ਸਮੇਂ ਤੋਂ ਇਸ ਮੰਗ ਪ੍ਰਤੀ ਹੁਣ ਪੰਜਾਬ ਵਿੱਚ ਆੜ੍ਹਤੀਆਂ ਦੀ ਆੜ੍ਹਤ ਸਿਰਫ਼ 50 ਰੁਪਏ ਪ੍ਰਤੀ ਕੁਇੰਟਲ ਦੇਣ ਦੀ ਹਾਮੀ ਭਰੀ ਗਈ ਹੈ ਜਦ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਸਰਕਾਰ ਨੇ ਆੜ੍ਹਤੀਆਂ ਨੂੰ 55 ਰੁਪਏ ਪ੍ਰਤੀ ਕੁਇੰਟਲ ਕਣਕ 'ਤੇ ਆੜ੍ਹਤ ਦਿੱਤੇ ਜਾਣ ਦਾ ਐਲਾਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਮਰਾਲਾ ਅਨਾਜ ਮੰਡੀ ਦੇ ਸਮੂਹ ਆੜ੍ਹਤੀਆਂ ਨੇ ਵੀ ਸੂਬਾ ਐਸੋਸੀਏਸ਼ਨ ਦੀ ਮੰਗ ਤੇ ਸਰਕਾਰ ਵੱਲੋਂ ਆੜ੍ਹਤ ਦੀ ਰਕਮ 55 ਰੁਪਏ ਕੁਇੰਟਲ ਕੀਤੇ ਜਾਣ ਦੀ ਮੰਗ ਪ੍ਰਵਾਨ ਹੋਣ ਤੱਕ ਮੰਡੀ ਵਿੱਚ ਫ਼ਸਲਾਂ ਦੀ ਖ਼ਰੀਦ ਦੇ ਬਾਈਕਾਟ ਦਾ ਫ਼ੈਸਲਾ ਕੀਤਾ ਹੈ | ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਪਾਲ ਮਾਜਰਾ, ਰਮਨ ਖੁੱਲਰ, ਰਿੰਕੂ ਥਾਪਰ, ਗੁਰਮੇਲ ਸਿੰਘ, ਵਿਨੋਦ ਕੁਮਾਰ ਅਗਰਵਾਲ, ਦਵਿੰਦਰ ਸਿੰਘ ਸਭੀ ਊਰਨਾ, ਛਿੰਦਰਪਾਲ ਸਿੰਘ ਰਾਜੂ ਪੜੌਦੀ, ਹਰਵਿੰਦਰ ਸਿੰਘ ਕੰਗ, ਬਲਜੀਤ ਸਿੰਘ ਢਿੱਲੋ ਅਤੇ ਸਾਹਿਲ ਘੁੰਗਰਾਲੀ ਆਦਿ ਆੜ੍ਹਤੀਏ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰ ਸ਼ਾਮਿਲ ਸਨ |
ਪਿਛਲੀ ਖ਼ਬਰ ਐਸ. ਐਸ. ਪੀ. ਦਰਪਣ ਆਹਲੂਵਾਲੀਆ ਦੀ ਅਗਵਾਈ ਵਿਚ ਖੰਨਾ ਪੁਲਿਸ ਨੇ ਫੜੇ ਨਸ਼ਿਆਂ ਦਾ ਕੀਤਾ ਨਿਪਟਾਰਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕਿਲ੍ਹਾ ਰਾਏਪੁਰ ਨੂੰ ਐਨ. ਆਰ. ਆਈ. ਵਲੋਂ ਤਿੰਨ ਏ. ਸੀ. ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।