25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਦੋਰਾਹਾ ਦੇ ਕੱਦੋਂ ਚੌਕ 'ਚ ਇਕ ਟਰੱਕ ਨੂੰ ਲੱਗੀ ਭਿਆਨਕ ਅੱਗ

ਅਜੀਤ ਡੈਸਕ 04-04-2026
ਦੋਰਾਹਾ, 3 ਅਪ੍ਰੈਲ (ਮਨਜੀਤ ਸਿੰਘ ਗਿੱਲ)-ਬੀਤੀ ਰਾਤ ਦੋਰਾਹਾ ਦੇ ਕੱਦੋਂ ਚੌਕ 'ਚ ਫੀਡ ਦੇ ਸਮਾਨ ਨਾਲ ਭਰਿਆ ਇੱਕ ਟਰੱਕ ਪਲਟ ਗਿਆ | ਕੁੱਝ ਹੀ ਪਲਾਂ ਵਿਚ ਟਰੱਕ ਨੂੰ ਅੱਗ ਲੱਗ ਗਈ ਅਤੇ ਕੁੱਝ ਹੀ ਪਲਾਂ ਵਿਚ ਅੱਗ ਦੀਆਂ ਲਪਟਾਂ ਨੇ ਇਸ ਨੰੂ ਪੂਰੀ ਤਰਾਂ ਸੜ ਕੇ ਸੁਆਹ ਕਰ ਦਿੱਤਾ | ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬਹੁਤ ਮੁਸ਼ਕਲ ਨਾਲ ਡਰਾਈਵਰ ਅਤੇ ਉਸ ਦੇ ਸਾਥੀ ਨੂੰ ਬਚਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਫੀਡ ਦਾ ਸਾਮਾਨ ਲੈ ਕੇ ਜਾਣ ਵਾਲਾ ਇੱਕ ਟਰੱਕ ਮੋਗਾ ਤੋਂ ਖੰਨਾ ਜਾ ਰਿਹਾ ਸੀ | ਟਰੱਕ ਡਰਾਈਵਰ ਮਨਪ੍ਰੀਤ ਨੇ ਦੱਸਿਆ ਕਿ ਜਿਵੇਂ ਹੀ ਉਹ ਕੱਦੋਂ ਚੌਂਕ ਦੇ ਨੇੜੇ ਪਹੁੰਚਿਆ, ਉਸ ਦਾ ਟਰੱਕ ਮੋਟਰਸਾਈਕਲ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਫੁੱਟਪਾਥ 'ਤੇ ਚੜ ਗਿਆ ਅਤੇ ਪਲਟ ਗਿਆ, ਜਿਸ ਕਰ ਕੇ ਟਰੱਕ ਨੂੰ ਤੁਰੰਤ ਅੱਗ ਲੱਗ ਗਈ ਅਤੇ ਟਰੱਕ ਅੱਗ ਦੀਆਂ ਲਪਟਾਂ ਵਿਚ ਘਿਰ ਗਿਆ, ਜਿਸ ਨਾਲ ਇਸ ਨੰੂ ਪੂਰੀ ਤਰਾਂ ਆਪਣੀ ਲਪੇਟ ਵਿਚ ਲੈ ਲਿਆ ਅਤੇ ਟਰੱਕ ਪੂਰੀ ਤਰਾਂ ਸੜ ਗਿਆ ਘਟਨਾ ਦੀ ਜਾਣਕਾਰੀ ਮਿਲਦੇ ਹੀ ਦੋਰਾਹਾ ਪੁਲਿਸ ਸਟੇਸ਼ਨ ਦੇ ਐੱਸ. ਐੱਚ. ਓ. ਆਕਾਸ਼ ਦੱਤ ਅਤੇ ਪੁਲਿਸ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਅਤੇ ਸੌਂਦ ਵਲੋਂ ਕੂੰਮਕਲਾਂ ਬਲਾਕ ਦੇ ਬੀ. ਡੀ. ਪੀ. ਓ. ਦਫਤਰ ਦਾ ਉਦਘਾਟਨ ਅਗਲੀ ਖ਼ਬਰ ਸੀ. ਐੱਚ. ਸੀ. ਡੇਹਲੋਂ ਵਿਖੇ ਹੋਮਿਓਪੈਥਿਕ ਸਪਤਾਹ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।