23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਦੇ ਨਵੇਂ ਅਕਾਦਮਿਕ ਸੈਸ਼ਨ (2026-27) ਦਾ ਆਗਾਜ਼ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਕਰਵਾਇਆ

ਅਜੀਤ ਡੈਸਕ 04-04-2026
ਰਾੜਾ ਸਾਹਿਬ, 3 ਮਾਰਚ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਇਲਾਹੀ ਬਾਣੀ ਦੇ ਜਾਪ ਅਤੇ ਕੀਰਤਨ ਵਿਖਿਆਨ ਨਾਲ ਕੀਤਾ ਗਿਆ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਸਟਾਫ਼ ਮੈਂਬਰਾਂ ਪ੍ਰਦੀਪ ਸਿੰਘ, ਸਿਮਰਨਦੀਪ ਕੌਰ, ਹਰਪ੍ਰੀਤ ਕੌਰ ਥਾਂਦੀ, ਅੰਮਿ੍ਤਪਾਲ ਕੌਰ, ਪਵਨਦੀਪ ਕੌਰ ਅਤੇ ਮਨਪ੍ਰੀਤ ਕੌਰ ਦੁਆਰਾ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਇਕੱਠੇ ਬੈਠ ਕੇ ਪਾਠ ਵਿਚ ਹਾਜ਼ਰੀ ਭਰੀ ਅਤੇ ਵਿਦਿਆਰਥੀਆਂ ਵਲੋਂ ਬਹੁਤ ਹੀ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਸਮੇਂ ਬਾਬਾ ਮਨਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ, ਉਨ੍ਹਾਂ ਨਾਲ ਗੁਰਵਿੰਦਰ ਸਿੰਘ ਅਤੇ ਸਾਬਕਾ ਸਰਪੰਚ ਗੁਰਨਾਮ ਸਿੰਘ ਅੜੈ੍ਹਚਾਂ ਵੀ ਵਿਸ਼ੇਸ਼ ਤੌਰ 'ਤੇ ਸਾਮਿਲ ਹੋਏ | ਬਾਬਾ ਮਨਜੀਤ ਸਿੰਘ ਨੇ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਅਮਰ ਸਿੰਘ ਦਾ ਸੁਨੇਹਾ ਦਿੰਦਿਆਂ ਸਮੂਹ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਧਰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਡਾ. ਗੁਰਨਾਮ ਕੌਰ ਅਤੇ ਐਡਵੋਕੇਟ ਭਵਪ੍ਰੀਤ ਸਿੰਘ ਮੁੰਡੀ ਵਲੋਂ ਭੇਜਿਆ ਵਿਸ਼ੇਸ਼ ਸੰਦੇਸ਼ ਸਾਂਝਾ ਕਰਦਿਆਂ ਵਿਦਿਆਰਥੀਆਂ ਨੂੰ ਆਉਣ ਵਾਲੇ ਸੈਸ਼ਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਨਾਲ ਹੀ ਵਿਦਿਆਰਥੀਆਂ ਦੇ ਮਾਪਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਮਾਪਿਆਂ ਦੇ ਨਿਰੰਤਰ ਸਹਿਯੋਗ ਅਤੇ ਵਿਸ਼ਵਾਸ ਸਦਕਾ ਹੀ ਸੰਸਥਾ ਨਵੀਆਂ ਬੁਲੰਦੀਆਂ ਨੂੰ ਛੂਹ ਰਹੀ ਹੈ | ਸਮਾਗਮ ਦੇ ਅੰਤ ਵਿਚ ਸਕੂਲ ਦੇ ਪਿ੍ੰਸੀਪਲ ਵਲੋਂ ਬਾਬਾ ਮਨਜੀਤ ਸਿੰਘ ਸਮੇਤ ਪਹੁੰਚੇ ਹੋਏ ਸਾਰੇ ਮਹਿਮਾਨਾਂ ਅਤੇ ਸਮੂਹ ਸਟਾਫ਼ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਨੇ ਕਿਹਾ ਕਿ ਨਵੇਂ ਸੈਸ਼ਨ ਦੀ ਸ਼ੁਰੂਆਤ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ ਹੋਣੀ ਬਹੁਤ ਹੀ ਸ਼ੁੱਭ ਸ਼ਗਨ ਹੈ ਅਤੇ ਇਹ ਸੈਸ਼ਨ ਵਿਦਿਆਰਥੀਆਂ ਲਈ ਕੁੱਝ ਨਵਾਂ ਸਿੱਖਣ ਅਤੇ ਆਪਣਿਆਂ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਪ੍ਰਦਾਨ ਕਰੇਗਾ | ਇਸ ਮੌਕੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਵਰਤਾਈ ਗਈ |
ਪਿਛਲੀ ਖ਼ਬਰ ਬਿਜਲੀ ਵਿਭਾਗ ਦੇ ਸਹਾਇਕ ਜੇ. ਈ. ਸੇਵਾ ਮੁਕਤੀ 'ਤੇ ਸਨਮਾਨਿਤ ਅਗਲੀ ਖ਼ਬਰ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਜੱਸਾ ਰੋੜੀਆਂ ਤੇ ਸਾਥੀਆਂ ਵਲੋਂ ਬਲਾਕ ਸੰਮਤੀ ਚੇਅਰਮੈਨ ਗੋਗਾ ਨੂੰ ਦਿੱਤਾ ਮਾਣ ਸਨਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।