22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਰਕਾਰੀ ਸਕੂਲ ਰੁਪਾਲੋਂ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 04-04-2026
ਬੀਜਾ, 3 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਪੀ. ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਵਿਖੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ 6ਵੀਂ, 7ਵੀਂ, 9ਵੀਂ ਅਤੇ ਗਿਆਰ੍ਹਵੀਂ ਸ਼੍ਰੇਣੀਆਂ ਦੇ ਸਾਲਾਨਾ ਨਤੀਜੇ ਦਾ ਐਲਾਨ ਪਿ੍ੰਸੀਪਲ ਜੋਤੀ ਸ਼ਰਮਾ ਦੀ ਯੋਗ ਅਗਵਾਈ ਹੇਠ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਸਕੂਲ ਪਿ੍ੰਸੀਪਲ ਅਤੇ ਅਧਿਆਪਕਾਂ ਵੱਲੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਵੀ ਕੀਤਾ ਗਿਆ | ਪਿ੍ੰਸੀਪਲ ਜੋਤੀ ਸ਼ਰਮਾ ਦੇ ਵਧੀਆ ਨਤੀਜੇ ਲਈ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸਕੂਲ ਦੀਆਂ ਉਪਲਬਧੀਆਂ ਦੱਸਦੇ ਹੋਏ ਸਕੂਲ ਵਿੱਚ ਨਵੇਂ ਸੈਸ਼ਨ ਦੇ ਦਾਖ਼ਲੇ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸੀਨੀਅਰ ਲੈਕਚਰਾਰ ਮੰਗਲ ਸਿੰਘ, ਸਕੂਲ ਗਾਈਡੈਂਸ ਕਾਉਂਸਲਰ ਧਰਮ ਸਿੰਘ, ਐਸ. ਐਮ. ਸੀ ਚੇਅਰਮੈਨ ਕਮਲਜੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਹੋਂਦ ਚਿੱਲੜ 'ਤੇ ਸਿਆਸਤ ਕਰਨ ਵਾਲਿਆਂ ਨੇ ਹੋਂਦ ਚਿੱਲੜ ਕਰਵਾਉਣ ਵਾਲਿਆਂ ਨਾਲ ਸਾਂਝ ਪਾਈ-ਮਦਨੀਪੁਰ ਅਗਲੀ ਖ਼ਬਰ ਡੀ. ਐੱਸ. ਪੀ. ਗੁਰਇਕਬਾਲ ਸਿੰਘ ਦੇ ਸਵਰਗੀ ਪਿਤਾ ਹਰਦੇਵ ਸਿੰਘ ਨੂੰ ਸੈਂਕੜੇ ਨਮ ਅੱਖਾਂ ਵਲੋਂ ਅੰਤਿਮ ਵਿਦਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।