21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੱਚਿਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੇ ਦਰਸ਼ਨ ਕਰਵਾਏ

ਅਜੀਤ ਡੈਸਕ 04-04-2026
ਬੀਜਾ, 3 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਡੇਰਾ ਬਾਬਾ ਮਹਿਮੇਂ ਸ਼ਾਹ ਨਿਰਮਲੇ ਲੋਪੋਂ ਦੇ ਪ੍ਰਸਿੱਧ ਪ੍ਰਚਾਰਕ ਭਾਈ ਜਸਵੀਰ ਸਿੰਘ ਲੋਪੋਂ ਵਾਲੇ ਜਿੱਥੇ ਡੇਰਾ ਬਾਬਾ ਮਹਿਮੇਂ ਸ਼ਾਹ ਨਿਰਮਲੇ ਲੋਪੋਂ ਵਿਖੇ ਲੰਮੇ ਸਮੇਂ ਤੋਂ ਅਸਥਾਨ ਦੀ ਨਿਸ਼ਕਾਮਤਾ ਨਾਲ ਸੇਵਾ ਕਰ ਰਹੇ ਹਨ | ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਹਨ, ਉੱਥੇ ਆਪਣੇ ਪਿੰਡ ਲੋਪੋਂ ਦੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਪਿੰਡ ਦੇ ਗੁਰੂਘਰ ਵਿੱਚ ਗੁਰਮਤਿ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਹਨ | ਇਸ ਸਮੇਂ ਭਾਈ ਜਸਵੀਰ ਸਿੰਘ ਲੋਪੋਂ ਵਾਲਿਆਂ ਨੇ ਕਿਹਾ ਕਿ ਬੱਚੇ ਅਤੇ ਨੌਜਵਾਨ ਦੇਸ਼ ਕੌਮ ਦਾ ਭਵਿੱਖ ਹਨ, ਜਿਨ੍ਹਾਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਗੁਰਮਤਿ ਰਹਿਣੀ ਨਾਲ ਜੋੜਨਾ ਅਤੀ ਜ਼ਰੂਰੀ ਹੈ | ਭਾਈ ਜਸਵੀਰ ਸਿੰਘ ਲੋਪੋਂ ਵਾਲਿਆਂ ਦੇ ਉਪਰਾਲੇ ਸਦਕਾ ਬੱਚਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਸਾਹਿਬ ਦੇ ਦਰਸ਼ਨ ਦੀਦਾਰੇ ਕਰਵਾਏ ਗਏ ਅਤੇ ਵਿਰਾਸਤ-ਏ-ਖਾਲਸਾ ਅਤੇ ਦਾਸਤਾਨ-ਏ-ਸ਼ਹਾਦਤ ਵੀ ਦਿਖਾਇਆ ਗਿਆ | ਇਸ ਮੌਕੇ ਗੁਰਦੀਪ ਸਿੰਘ, ਜਸਵੰਤ ਸਿੰਘ, ਲਖਵਿੰਦਰ ਸਿੰਘ, ਮਲਕੀਤ ਸਿੰਘ ਭਾਈ ਕਰਨੈਲ ਸਿੰਘ ਮੁੱਖ ਗ੍ਰੰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਦਾ ਸਾਲਾਨਾ ਇਨਾਮ ਵੰਡ ਤੇ ਸਾਲਾਨਾ ਸਮਾਰੋਹ ਅਗਲੀ ਖ਼ਬਰ ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਮੀਟਿੰਗਾਂ ਜਾਰੀ-ਸਿਮਕ/ਲਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।