21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸਰਸਵਤੀ ਇੰਟਰਨੈਸ਼ਨਲ ਪਬਲਿਕ ਸਕੂਲ ਇਕੋਲਾਹਾ ਨੇ ਸਾਲਾਨਾ ਨਤੀਜਾ ਐਲਾਨਿਆ

ਅਜੀਤ ਡੈਸਕ 04-04-2026
ਖੰਨਾ, 3 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਰਸਵਤੀ ਇੰਟਰਨੈਸ਼ਨਲ ਪਬਲਿਕ ਸਕੂਲ ਇਕੋਲਾਹਾ ਤਹਿਸੀਲ ਖੰਨਾ ਨੇ ਵਿਦਿਆਰਥੀਆਂ ਦਾ ਨਤੀਜਾ ਐਲਾਨਿਆ | ਸਕੂਲ ਦੇ ਪਿ੍ੰਸੀਪਲ ਨਿਸ਼ਾ ਸ਼ਰਮਾ ਨੇ ਦੱਸਿਆ ਕਿ ਨਤੀਜਾ 100% ਰਿਹਾ | ਪਿ੍ੰਸੀਪਲ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਇਸ ਸਲਾਨਾ ਨਤੀਜੇ ਦੌਰਾਨ ਵਿਦਿਆਰਥੀਆਂ ਦੇ ਅਕਾਦਮਿਕ ਸੈਸ਼ਨ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਦੇ ਸਰਟੀਫਿਕੇਟ ਵੀ ਦਿੱਤੇ ਗਏ | ਇਸ ਮੌਕੇ ਦੌਰਾਨ ਪਿ੍ੰਸੀਪਲ ਨਿਸ਼ਾ ਸ਼ਰਮਾ ਦੁਆਰਾ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਮਾਪਿਆਂ ਨੂੰ ਵੀ ਕਈ ਹੋਰ ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਅਤੇ ਕਿਤਾਬਾਂ ਸਬੰਧੀ ਹੋ ਰਹੀ ਲੁੱਟ ਖੋਹ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਦੌਰਾਨ ਸਕੂਲ ਦਾ ਸਮੂਹ ਸਟਾਫ਼ ਸਹਿਲ ਭਾਰਤਵਾਜ, ਦਲਜੀਤ ਕੌਰ ਮਨਪ੍ਰੀਤ ਕੌਰ, ਜਸਪ੍ਰੀਤ ਕੌਰ ਅਮਨਦੀਪ ਕੌਰ, ਨਵਜੋਤ ਕੌਰ ਵਿਸ਼ਾਲੀ ਸ਼ਰਮਾ ਅਤੇ ਮਾਪੇ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦਾ ਕਤਲ ਬਹੁਤ ਹੀ ਮੰਦਭਾਗਾ-ਮੱਕੜ/ਮਿੰਟੂ/ਪਿ੍ਥੀਪੁਰ/ਲੱਕੀ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮਾਣਕੀ ਦਾ ਸਾਲਾਨਾ ਇਨਾਮ ਵੰਡ ਤੇ ਸਾਲਾਨਾ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।