20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਹਲਕਾ ਸਾਹਨੇਵਾਲ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਸਫਲ ਬਣਾਉਣ ਵਿਚ ਅਹੁਦੇਦਾਰ ਅਤੇ ਵਰਕਰਾਂ ਦਾ ਧੰਨਵਾਦ-ਹਰਦੀਪ ਸਿੰਘ ਮੁੰਡੀਆਂ

ਅਜੀਤ ਡੈਸਕ 04-04-2026
ਸਾਹਨੇਵਾਲ, 3 ਅਪ੍ਰੈਲ (ਅਮਰਜੀਤ ਸਿੰਘ ਮੰਗਲੀ)-ਹਲਕਾ ਸਾਹਨੇਵਾਲ ਵਿਚ ਪੈਂਦੀ ਦਾਣਾ ਮੰਡੀ ਖਾਸੀ ਕਲਾਂ ਵਿਖੇ ਆਮ ਆਦਮੀ ਪਾਰਟੀ ਵਲੋਂ ਰੱਖੀ ਰੈਲੀ ਵਿਚ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਹਲਕੇ ਦੇ ਲੋਕਾਂ ਵਲੋਂ ਭਾਰੀ ਇਕੱਠ ਰਾਹੀਂ ਸ਼ਮੂਲੀਅਤ ਕੀਤੀ ਗਈ, ਜਿਸ ਨੂੰ ਦੇਖ ਕੇ ਪੰਜਾਬ ਪ੍ਰਭਾਰੀ ਬਾਗ਼ੋ-ਬਾਗ਼ ਹੋ ਗਏ ਅਤੇ ਉਨ੍ਹਾਂ ਨੇ ਇਸ ਨੂੰ ਪਾਰਟੀ ਪ੍ਰਤੀ ਲੋਕਾਂ ਦੀ ਖਿੱਚ ਦੇ ਨਾਲ ਨਾਲ ਮੰਤਰੀ ਮੁੰਡੀਆਂ ਵਲੋਂ ਲੋਕਾਂ ਨੂੰ ਦਿੱਤੇ ਜਾ ਰਹੇ ਪਿਆਰ, ਸਤਿਕਾਰ ਅਤੇ ਹਲਕੇ ਦੇ ਲੋਕਾਂ ਨਾਲ ਪਰਿਵਾਰਕ ਸਾਂਝ ਦੱਸਿਆ | ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕੇ ਦੇ ਚੇਅਰਮੈਨਾਂ, ਬਲਾਕ ਪ੍ਰਧਾਨਾਂ ਯੂਥ ਬਲਾਕ ਪ੍ਰਧਾਨਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰਾਂ, ਕੌਂਸਲਰਾਂ, ਸਰਪੰਚਾਂ, ਪੰਚਾਂ ਅਤੇ ਦਰਜਾ ਬਦਰਜਾ ਅਹੁਦੇਦਾਰਾਂ ਤੋਂ ਇਲਾਵਾ ਹਲਕੇ ਦੀ ਸਾਰੇ ਹੀ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਵੱਡੀ ਗਿਣਤੀ ਵਿਚ ਦਾਣਾ ਮੰਡੀ ਖਾਸੀ ਕਲਾਂ ਵਿਚ ਪਹੁੰਚ ਕੇ ਆਮ ਆਦਮੀ ਪਾਰਟੀ ਪ੍ਰਤੀ ਪਿਆਰ ਨੂੰ ਦਿਖਾਇਆ ਹੈ | ਇਸ ਲਈ ਉਨ੍ਹਾਂ ਨੇ ਦਿਲ ਦੀਆਂ ਗਹਿਰਾਈਆਂ ਤੋਂ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸੇਵਾਦਾਰ ਬਣ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਹਰ ਸਮੇਂ ਕਰਦੇ ਰਹਿਣਗੇ |
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਅੱਜ ਤੋਂ ਮਾਰਕੀਟ ਕਮੇਟੀ ਸਾਹਨੇਵਾਲ ਦੇ ਅਧੀਨ ਆਉਂਦੀਆਂ ਅਨਾਜ ਮੰਡੀਆਂ ਨੂੰ ਅਣਮਿਥੇ ਸਮੇਂ ਲਈ ਕੀਤਾ ਬ... ਅਗਲੀ ਖ਼ਬਰ 'ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ' ਪੁਸਤਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਨੂੰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।