20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸਕੂਲ ਵਿਖੇ 'ਫਲੈਟ ਪਲਾਨ ਡਿਸਪਲੇਅ ਲੈਬ' ਦਾ ਉਦਘਾਟਨ

ਅਜੀਤ ਡੈਸਕ 04-04-2026
ਮਲੌਦ, 3 ਅਪ੍ਰੈਲ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ (ਲੜਕੇ) ਵਿਖੇ 'ਫਲੈਟ ਪਲਾਨ ਡਿਸਪਲੇਅ ਲੈਬ' ਦਾ ਉਦਘਾਟਨ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਈ. ਐੱਫ. ਪੀ. ਐੱਸ. ਲੈਬ ਦਾ ਸਕੂਲੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਗ੍ਰਹਿਣ ਕਰਨ ਲਈ ਬਹੁਤ ਸਹਾਈ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਵਲੋਂ ਖ਼ਾਸ ਤੌਰ ਤੇ ਪੇਂਡੂ ਖੇਤਰ ਦੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰੇਕ ਤਰ੍ਹਾਂ ਦੀਆਂ ਸੁਵਿਧਾਵਾਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਸਕੂਲ ਇੰਚਾਰਜ ਕੁਲਵਿੰਦਰ ਕੌਰ ਨੇ ਪ੍ਰਧਾਨ ਸੋਨੀਆ ਗੋਇਲ ਨੂੰ ਜੀ ਆਇਆਂ ਆਖਿਆ, ਧੰਨਵਾਦ ਕਰਦਿਆਂ ਦੱਸਿਆ ਕਿ ਸਕੂਲ ਵਿਚ ਮਿਸ਼ਨ ਸਮਰੱਥ, ਸੌ ਪ੍ਰਤੀਸ਼ਤ ਹਾਜ਼ਰੀ, ਨਵੇਂ ਸੈਸ਼ਨ ਦੇ ਦਾਖ਼ਲਿਆਂ, ਬੱਚਿਆਂ ਦੀ ਸਿਹਤ, ਪੜ੍ਹਾਈ ਸੰਬੰਧੀ ਅਤੇ ਸਰਕਾਰ ਵਲੋਂ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ | ਸਮੁੱਚੇ ਸਟਾਫ਼ ਵਲੋਂ ਸਕੂਲ ਵਿਚਲੇ ਅਨੁਸ਼ਾਸ਼ਨ, ਪੜਾਈ, ਸਫ਼ਾਈ, ਸਿਹਤ ਸੰਭਾਲ ਆਦਿ ਵੱਖ ਵੱਖ ਖੇਤਰਾਂ ਬਾਰੇ ਪੂਰਨ ਧਿਆਨ ਦਿੱਤਾ ਜਾਂਦਾ ਹੈ | ਬੱਚਿਆਂ ਨੂੰ ਮਿਆਰੀ ਅਤੇ ਮਿਕਦਾਰੀ ਸਿੱਖਿਆ ਗ੍ਰਹਿਣ ਕਰਨ ਲਈ ਬਹੁਤ ਵਧੀਆ ਮਾਹੌਲ ਮਿਲ ਰਿਹਾ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪੋ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿਚ ਪੜਨ ਲਈ ਦਾਖ਼ਲੇ ਕਰਵਾਏ ਜਾਣ | ਇਸ ਮੌਕੇ ਪਰਮਿੰਦਰਪਾਲ ਸਿੰਘ ਕਾਲੀਆ, ਲੈਕ. ਮੁਹੰਮਦ ਆਰਿਫ਼, ਮਾ. ਕਮਲਦੀਪ ਸਿੰਘ, ਮਾ. ਰਮੇਸ਼ ਕੁਮਾਰ, ਹਰਪ੍ਰੀਤ ਕੌਰ, ਹਰਜੀਤ ਕੌਰ, ਜਸਪਾਲ ਕੌਰ, ਰਾਜਵਿੰਦਰ ਕੌਰ, ਨਵਨੀਤ ਕੌਰ, ਅਮਿ੍ਤਪਾਲ ਸਿੰਘ, ਪਰਦੀਪ ਮੋਹਨ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਦਿਵਿਆਂਗ ਸਹਾਇਤਾ ਕੈਂਪ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ-ਸੁਰਿੰਦਰ ਕਾਂਸਲ ਅਗਲੀ ਖ਼ਬਰ ਕਾਂਗਰਸ ਪਾਰਟੀ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਢੇਰ ਸਾਰਾ ਮਾਣ ਸਨਮਾਨ ਦੇ ਰਹੀ ਹੈ- ਸਾਬਕਾ ਵਿਧਾਇਕ ਲੱਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।