13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ਼੍ਰੋਮਣੀ ਅਕਾਲੀ ਦਲ 'ਚ ਅਨੁਸ਼ਾਸਨਹੀਣਤਾ ਨਹੀਂ ਬਰਦਾਸ਼ਤ ਕੀਤੀ ਜਾਵੇਗੀ-ਪਰਮਜੀਤ ਸਿੰਘ ਢਿੱਲੋਂ <br/>

ਅਜੀਤ ਡੈਸਕ 05-04-2026
ਸਮਰਾਲਾ, 4 ਅਪ੍ਰੈਲ (ਕੁਲਵਿੰਦਰ ਸਿੰਘ/ਗੋਪਾਲ ਸੋਫਤ)-ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਹਲਕਾ ਇੰਚਾਰਜ ਸਮਰਾਲਾ ਦੀ ਅਗਵਾਈ ਆਪਣੇ ਵਿਧਾਨ ਸਭਾ ਹਲਕਾ ਪਾਇਲ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਲੀਡਰਸ਼ਿਪ ਦੀ ਇੱਕ ਜ਼ਰੂਰੀ ਮੀਟਿੰਗ ਕੀਤੀ ਗਈ | ਜਿਸ ਨੂੰ ਸੰਬੋਧਨ ਕਰਦੇ ਹੋਏ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਅਜਿਹੀ ਪੰਥਕ ਅਤੇ ਸੰਵਿਧਾਨ ਨੂੰ ਮੰਨਣ ਵਾਲੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਪਾਰਟੀ ਪ੍ਰਤੀ ਵਫ਼ਾਦਾਰ ਰਹਿਣ ਵਾਲੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪੂਰੀ ਤਰ੍ਹਾਂ ਮਾਣ ਬਖ਼ਸ਼ਿਆ ਹੈ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਮੁਤਾਬਿਕ ਅਹੁਦੇ ਵੀ ਦਿੱਤੇ ਜਾਂਦੇ ਹਨ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਹੀ ਪਾਰਟੀ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਸਮਝਿਆ ਹੈ, ਪਰਿਵਾਰਾਂ ਵਿਚ ਆਪਸੀ ਭਾਈਚਾਰਕ ਸਾਂਝ ਹੋਣ ਦੇ ਨਾਲ-ਨਾਲ ਕੁੱਝ ਵਖਰੇਵੇਂ ਵੀ ਹੁੰਦੇ ਹਨ, ਜਿਸ ਨੂੰ ਜੱਗ ਜ਼ਾਹਿਰ ਕਰਨ ਦੀ ਬਜਾਏ ਘਰ ਵਿਚ ਬੈਠ ਨਜਿੱਠਿਆ ਜਾਂਦਾ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਪਾਰਟੀ ਅਹੁਦੇਦਾਰ ਜਾਂ ਵਰਕਰ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਮੇਰੇ ਨਾਲ ਸੰਪਰਕ ਕਰ ਸਕਦੇ ਹਨ | ਸਾਰਾ ਕੁੱਝ ਪਾਰਟੀ ਦੀ ਮਰਿਆਦਾ ਵਿਚ ਰਹਿ ਕੇ ਕੀਤਾ ਜਾਵੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇ | ਉਨ੍ਹਾਂ ਪਾਇਲ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੂੰ ਆਪਣੇ ਹਲਕੇ ਦਾ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਲਈ ਆਉਂਦੇ ਦਸ ਦਿਨਾਂ ਅੰਦਰ ਆਪਣੇ ਹਲਕੇ ਵਿਚ ਪਿੰਡ ਪੱਧਰ ਤੱਕ ਬਣਾਏ ਜਥੇਬੰਦਕ ਢਾਂਚੇ ਦੀਆਂ ਸੂਚੀਆਂ ਜਮਾਂ ਕਰਨ ਲਈ ਕਿਹਾ | ਮੀਟਿੰਗ ਵਿਚ ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਮੈਂਬਰ ਐੱਸ. ਜੀ. ਪੀ. ਸੀ., ਜਥੇਦਾਰ ਜਗਦੇਵ ਸਿੰਘ ਬੋਪਾਰਾਏ, ਜਥੇਦਾਰ ਗੁਰਜੀਤ ਸਿੰਘ ਪੰਧੇਰਖੇੜੀ, ਜਥੇਦਾਰ ਜਗਦੀਪ ਸਿੰਘ ਦੌਲਤਪੁਰ, ਜਥੇਦਾਰ ਪਿ੍ਤਪਾਲ ਸਿੰਘ ਝਮਟ, ਜਗਦੇਵ ਸਿੰਘ ਦੋਬੁਰਜੀ, ਸ਼ਿਵਰਾਜ ਸਿੰਘ ਜੱਲ੍ਹਾ, ਅਵਤਾਰ ਸਿੰਘ ਧਮੋਟ, ਜੋਰਾ ਸਿੰਘ ਸਹਾਰਨ ਮਾਜਰਾ, ਨਿਰਮਲ ਸਿੰਘ ਸਹਾਰਨ ਮਾਜਰਾ, ਬੀਬੀ ਨੀਤੂ ਸਿੰਘ ਦੋਰਾਹਾ, ਬੇਅੰਤ ਸਿੰਘ, ਰਾਜਵਿੰਦਰ ਕੌਰ, ਸਤਵਿੰਦਰ ਸਿੰਘ, ਮਨਜੀਤ ਸਿੰਘ ਸਰਪੰਚ, ਮਨਪ੍ਰੀਤ ਸਿੰਘ ਬਿੱਲਾ ਆਦਿ ਤੋਂ ਇਲਾਵਾ ਹਲਕਾ ਪਾਇਲ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਈਕੋ ਵਾਤਾਵਰਨ ਸਿੱਖਿਆ ਮੁਹਿੰਮ ਤਹਿਤ ਬੂਟੇ ਲਗਾਉਣ ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ ਸਾਹਨੇਵਾਲ ਅਨਾਜ ਮੰਡੀ ਦੇ ਸਾਡੇ ਐਸੋਸੀਏਸ਼ਨ ਦੇ ਨਾਲ ਜੁੜੇ ਆੜ੍ਹਤੀ ਮੈਂਬਰਾਂ ਵਲੋਂ ਕਣਕ ਦੀ ਫ਼ਸਲ ਦੌਰਾਨ ਕੋਈ ਵੀ ਹੜਤਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।