13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਰਕਾਰੀ ਪ੍ਰਾਇਮਰੀ ਸਕੂਲ ਕਰੌਦੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>

ਅਜੀਤ ਡੈਸਕ 05-04-2026
ਈਸੜੂ, 4 ਅਪ੍ਰੈਲ (ਬਲਵਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਕਰੌਦੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਰਪੰਚ ਨਰਿੰਦਰ ਕੌਰ ਦੀ ਅਗਵਾਈ ਵਿੱਚ ਕਰਵਾਇਆ ਗਿਆ | ਜਿਸ ਵਿੱਚ ਵਧੀਆ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਇਨਾਮਾਂ ਦੀ ਵੰਡ ਸਕੂਲ ਇੰਚਾਰਜ ਪਰਗਟ ਸਿੰਘ, ਹਰਜਿੰਦਰ ਕੌਰ ਅਤੇ ਸਰਪੰਚ ਨਰਿੰਦਰ ਕੌਰ ਵੱਲੋਂ ਕੀਤੀ ਗਈ | ਪੰਜਵੀਂ ਜਮਾਤ ਦੀ ਅਮਨਜੋਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ 85 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਪ੍ਰਵੀਨ ਕੌਰ ਪੁੱਤਰੀ ਦੀਦਾਰ ਸਿੰਘ ਨੇ ਦੂਸਰਾ ਅਤੇ ਸੁਖਪ੍ਰੀਤ ਕੌਰ ਪੁੱਤਰੀ ਜਸਪਾਲ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ | ਚੌਥੀ ਜਮਾਤ ਵਿੱਚੋਂ ਏਕਮਜੋਤ ਸਿੰਘ ਪੁੱਤਰ ਪ੍ਰਦੀਪ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਤੀਸਰੀ ਜਮਾਤ ਵਿੱਚੋਂ ਸੁਖਦੀਪ ਕੌਰ ਪੁੱਤਰੀ ਜਸਪਾਲ ਸਿੰਘ ਨੇ ਪਹਿਲਾ ਅਤੇ ਗੁਰਜੀਤ ਸਿੰਘ ਪੁੱਤਰ ਪ੍ਰਦੀਪ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਪਹਿਲੀ ਜਮਾਤ ਵਿੱਚੋਂ ਹਰਮਨਜੋਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿੰਦਰ ਸਿੰਘ, ਮਾ ਸ਼ਿੰਗਾਰਾ ਸਿੰਘ, ਚੇਅਰਮੈਨ ਦੀਦਾਰ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਫਾਇਰ ਸੇਫ਼ਟੀ ਜਾਗਰੂਕਤਾ ਪ੍ਰੋਗਰਾਮ <br/> ਅਗਲੀ ਖ਼ਬਰ ਦੋਰਾਹਾ ਦੀ ਗਿਆਨ ਗੈਸ ਸਰਵਿਸ ਲੋਕਾਂ ਨੂੰ ਗੈਸ ਦੇਣ ਦੀ ਥਾਂ ਸਾਰ ਰਹੀ ਹੈ ਲਾਰਿਆਂ ਨਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।