13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਫਾਇਰ ਸੇਫ਼ਟੀ ਜਾਗਰੂਕਤਾ ਪ੍ਰੋਗਰਾਮ <br/>

ਅਜੀਤ ਡੈਸਕ 05-04-2026
ਦੋਰਾਹਾ, 4 ਅਪ੍ਰੈਲ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀ. ਸੈ. ਸਕਲ ਦੋਰਾਹਾ ਵਿਖੇ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਸਹਿਯੋਗ ਨਾਲ ਫਾਇਰ ਸੇਫ਼ਟੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਦਾ ਉਦੇਸ਼ ਫਾਇਰ ਸੇਫ਼ਟੀ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਵਿਦਿਆਰਥੀਆਂ ਅਤੇ ਸਟਾਫ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਤਿਆਰ ਕਰਨਾ ਸੀ ਵਿਪਿਨ ਕੁਮਾਰ ਅਤੇ ਅਸ਼ੋਕ ਵਰਮਾ ਨੇ ਸੈਸ਼ਨ ਦੀ ਅਗਵਾਈ ਕੀਤੀ ਅਤੇ ਕਾਲਜ ਦੇ 34 ਐਨ. ਸੀ. ਸੀ. ਅਤੇ ਸਕੂਲ ਦੇ 26 ਐਨ. ਸੀ. ਸੀ. ਕੈਡੇਟਾਂ ਨੂੰ ਸਿਖਲਾਈ ਦਿੱਤੀ, ਜਿਹਨਾਂ ਵਿੱਚ ਵੈਨ ਡਰਾਈਵਰ ਅਤੇ ਹੈਲਪਰ ਸ਼ਾਮਲ ਸਨ | ਉਨ੍ਹਾਂ ਨੇ ਫਾਇਰ ਸੇਫ਼ਟੀ ਦੇ ਮਹੱਤਵ ਪੂਰਨ ਨਿਯਮਾਂ ਦੀ ਵਿਆਖਿਆ ਕੀਤੀ ਅਤੇ ਹੱਥੀ ਸਿਖਲਾਈ ਵੀ ਦਿੱਤੀ | ਅੱਗ ਬੁਝਾਉਣ ਵਾਲੇ ਯੰਤਰਾਂ ਅਤੇ ਅੱਗ ਕੰਟਰੋਲ ਤਕਨੀਕਾਂ ਦੀ ਵਰਤੋਂ ਤੇ ਇੱਕ ਲਾਈਵ ਪ੍ਰਦਰਸ਼ਨ ਨੇ ਸੈਸ਼ਨ ਨੂੰ ਜਾਣਕਾਰੀ ਭਰਪੂਰ ਬਣਾਇਆ | ਸਕੂਲ ਪਿ੍ੰਸੀਪਲ ਡਾ. ਡੀ. ਪੀ. ਠਾਕੁਰ, ਮੈਨੇਜਮੈਂਟ ਮੈਂਬਰ ਰਵਿੰਦਰ ਸਿੰਘ ਮਲਹਾਂਸ ਆਦਿ ਮੈਂਬਰ ਮੌਜੂਦ ਸਨ | ਗੁਰੂ ਨਾਨਕ ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਇਸ ਪਹਿਲ ਕਦਮੀ ਦੀ ਸ਼ਲਾਘਾ ਕੀਤੀ, ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਅਸਲ ਜੀਵਨ ਦੀਆਂ ਸਥਿਤੀਆਂ ਵਿੱਚ ਸੁਰੱਖਿਆ ਉਪਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਜ਼ਰੂਰੀ ਹਨ | ਸਕੂਲ ਡਾਇਰੈਕਟਰ ਰੁਪਿੰਦਰ ਕੌਰ ਬਰਾੜ ਨੇ ਐਮਰਜੈਂਸੀ ਦੌਰਾਨ ਸੁਰੱਖਿਆ ਜਾਗਰੂਕਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਅੰਤ ਵਿੱਚ ਸਕੂਲ ਪਿ੍ੰਸੀਪਲ ਡਾ. ਡੀ. ਪੀ. ਠਾਕੁਰ ਨੇ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀ ਸਿਖਲਾਈ ਭਵਿੱਖ ਵਿੱਚ ਅਣਸੁਖਾਵੀਆਂ ਘਟਨਾਵਾਂ ਤੋਂ ਸੁਰੱਖਿਅਤ ਰੱਖਣ ਵਿੱਚ ਲਾਹੇਵੰਦ ਸਾਬਿਤ ਹੋਵੇਗੀ |

ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਹਰਬੰਸਪੁਰਾ ਵਿਖੇ ਸਰਪੰਚ ਮਨਪ੍ਰੀਤ ਸਿੰਘ ਨੇ ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕਰੌਦੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।