13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਸਮਾਰੋਹ 6 ਨੂੰ- ਜੱਲ੍ਹਾ/ਲਾਪਰਾਂ

ਅਜੀਤ ਡੈਸਕ 05-04-2026
ਮਲੌਦ, 4 ਅਪ੍ਰੈਲ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਟਕਸਾਲੀ ਅਕਾਲੀ ਆਗੂਆਂ ਵਲੋਂ ਮਿਤੀ 6 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਪਾਇਲ ਵਿਖੇ ਸਵੇਰੇ 10 ਵਜੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਹਰਪਾਲ ਸਿੰਘ ਜੱਲ੍ਹਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ ਨੇ ਦੱਸਿਆ ਕਿ ਇਸ ਸਮਾਗਮ ਵਿਚ ਸ਼ਾਮਲ ਵਿਧਾਨ ਸਭਾ ਹਲਕਾ ਦੇ ਸਮੂਹ ਟਕਸਾਲੀ ਅਕਾਲੀ ਵਰਕਰਾਂ ਵੱਲੋਂ ਪੰਥ ਲਈ ਕੁਰਬਾਨੀਆਂ ਕਰਨ ਵਾਲੀਆਂ, ਸਿੱਖ ਸੰਘਰਸ਼ ਦੇ ਵਿੱਚ ਹਿੱਸਾ ਲੈਣ ਵਾਲੀਆਂ ਸ਼ਖ਼ਸੀਅਤਾਂ ਇਲਾਕੇ ਦੇ ਪੰਥ ਪ੍ਰਸਿੱਧ ਰਾਗੀ, ਕਥਾਵਾਚਕ ਅਤੇ ਅਕਾਲੀ ਦਲ ਅੰਦਰ ਲੰਮਾ ਸਮਾਂ ਆਪਣਾ ਜੀਵਨ ਦਾ ਬਤੌਰ ਟਕਸਾਲੀ ਅਕਾਲੀ ਦੇ ਤੌਰ ਤੇ ਸਫ਼ਰ ਤੈਅ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਨਮਾਨ ਸਮਾਗਮ ਸੰਬੰਧੀ ਇਨ੍ਹਾਂ ਸ਼ਖ਼ਸੀਅਤਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਹਰ ਵਰਗ ਦੇ ਲੋਕ ਕਿਸਾਨ, ਮਜ਼ਦੂਰ, ਮੁਲਾਜ਼ਮ ਕਾਰਖ਼ਾਨੇਦਾਰ, ਦੁਕਾਨਦਾਰ ਸਾਰੇ ਵਰਗ ਆਪ ਸਰਕਾਰ ਅਤੇ ਕਾਂਗਰਸ ਤੋਂ ਦੁਖੀ ਹੋ ਕੇ ਆਉਣ ਵਾਲੀ 2027 ਦੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾਉਣਗੇ |
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਹੋਮ ਸਾਇੰਸ ਵਿਭਾਗ ਵਲੋਂ ਕੈਫੇਟੇਰੀਆ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।