13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਅਜੀਤ ਡੈਸਕ 05-04-2026
ਰਾਏਕੋਟ, 4 ਅਪ੍ਰੈਲ (ਸੁਸ਼ੀਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸੁਧਾਰ (ਰਾਏਕੋਟ) ਇਕਾਈ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਲੁਧਿਆਣਾ ਇਕਾਈ ਦੇ ਚੇਅਰਮੈਨ ਗੁਲਜੀਤ ਸਿੰਘ ਲਾਡੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸ ਮੀਟਿੰਗ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਆਗੂ ਡਾਕਟਰ ਗੁਲਜੀਤ ਸਿੰਘ ਲਾਡੀ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਕਲਸੀਆਂ ਨੇ ਕਿਹਾ ਕਿ ਜਥੇਬੰਦੀ ਦੀਆਂ ਸਰਕਾਰ ਨਾਲ ਕਈ ਮੀਟਿੰਗਾਂ ਹੋਣ ਉਪਰੰਤ ਵੀ ਜਥੇਬੰਦੀ ਦੀਆਂ ਮੰਗਾਂ ਨੂੰ ਹੁਣ ਤੱਕ ਮੰਨਿਆ ਨਹੀਂ ਗਿਆ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਥੇਬੰਦੀ ਵਲੋਂ ਛੇਤੀ ਹੀ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਜਿਸ ਵਿਚ ਮੰਗਾਂ ਨੂੰ ਪੁਰਜ਼ੋਰ ਢੰਗ ਨਾਲ ਉਠਾਇਆ ਜਾਵੇਗਾ | ਜਥੇਬੰਦੀ ਦੇ ਸਮੂਹ ਮੈਂਬਰਾਂ ਨੂੰ ਇਸ ਰੈਲੀ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਜੱਸੀ ਝੋਰੜਾਂ, ਹਰਦੀਪ ਕੁਮਾਰ ਕਲਸੀਆਂ, ਇੰਦਰਜੀਤ ਸਿੰਘ ਤਲਵੰਡੀ, ਜਗਦੀਪ ਸਿੰਘ ਆਖਾੜਾ, ਚਰਨਜੀਤ ਸਿੰਘ ਕਲਸੀਆਂ, ਚਰਨਦਾਸ ਬੱਸੀਆਂ, ਦੀਪਕ ਕੁਮਾਰ, ਹਰਪਾਲ ਸਿੰਘ ਲੰਮੇ, ਆਮਿਰ ਖਾਨ ਰਾਏਕੋਟ, ਹਰਪ੍ਰੀਤ ਸਿੰਘ ਮਾਣੂੰਕੇ, ਹਰਪ੍ਰੀਤ ਮਾਣੂੰਕੇ, ਗੁਰਪ੍ਰੀਤ ਕਮਾਲਪੁਰਾ ਗੁਰਦੀਪ ਸਿੰਘ, ਹਰਬੰਸ ਸਿੰਘ, ਹਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਫ਼ਰੀਦ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਭਗਵਤੀ ਜਾਗਰਣ ਅਗਲੀ ਖ਼ਬਰ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਸਮਾਰੋਹ 6 ਨੂੰ- ਜੱਲ੍ਹਾ/ਲਾਪਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।