27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਫ਼ਾਈ ਸੇਵਕਾਂ ਨੇ ਹਲਕਾ ਵਿਧਾਇਕਾ ਬੀਬੀ ਮਾਣੂੰਕੇ ਦੇ ਗ੍ਰਹਿ ਵਿਖੇ ਪਹੁੰਚ ਕੇ ਮੰਗਾਂ ਰੱਖੀਆਂ

ਅਜੀਤ ਡੈਸਕ 10-04-2026
ਜਗਰਾਉਂ, 9 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ)- ਅੱਜ ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਦੇ ਗ੍ਰਹਿ ਵਿਖੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਬ੍ਰਾਂਚ ਜਗਰਾਉਂ ਦੇ ਸਮੂਹ ਸਫ਼ਾਈ ਕਰਮਚਾਰੀਆਂ ਵਲੋਂ ਪਹੁੰਚ ਕੇ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਵਲੋਂ ਹਲਕਾ ਵਿਧਾਇਕਾ ਬੀਬੀ ਮਾਣੂੰਕੇ ਨੂੰ ਦੱਸਿਆ ਗਿਆ ਕਿ ਸਫ਼ਾਈ ਸੇਵਕਾਂ ਦੀਆਂ ਮੁੱਖ ਮੰਗਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਠੇਕੇਦਾਰੀ ਪ੍ਰਥਾ ਖ਼ਤਮ ਕਰਕੇ ਸਿੱਧੀ ਭਰਤੀ ਕਰਨਾ, 10 ਸਾਲਾ ਪਾਲਿਸੀ ਰੱਦ ਕਰਨਾ ਅਤੇ 2016 ਦੇ ਕਾਨੂੰਨ ਨੂੰ ਲਾਗੂ ਕਰਨਾ ਆਦਿ ਸ਼ਾਮਿਲ ਹਨ | ਉਨ੍ਹਾਂ ਨੇ ਕਿਹਾ ਕਿ ਹਾਊਸ ਵਲੋਂ ਪ੍ਰਵਾਨ ਕੀਤੇ ਮਤੇ ਅਨੁਸਾਰ 50 ਨਵੇਂ ਸਫ਼ਾਈ ਸੇਵਕਾਂ, ਡਰਾਈਵਰਾਂ ਅਤੇ ਸੀਵਰਮੈਨਾਂ ਦੀ ਭਰਤੀ ਜਲਦੀ ਤੋਂ ਜਲਦੀ ਕਰਵਾਈ ਜਾਵੇ ਤਾਂ ਜੋ ਜਗਰਾਉਂ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ | ਵਿਧਾਇਕਾ ਬੀਬੀ ਮਾਣੂੰਕੇ ਨੇ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਅੱਗੇ ਰੱਖ ਕੇ ਜਲਦੀ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਸਰਪ੍ਰਸਤ ਪ੍ਰਦੀਪ ਕੁਮਾਰ ਗਿੱਲ, ਚੇਅਰਮੈਨ ਬੁੱਧ ਰਾਮ, ਸੈਕਟਰੀ ਰਜਿੰਦਰ ਕੁਮਾਰ, ਵਾਈਸ ਪ੍ਰਧਾਨ ਸਨੀ ਸੁੰਦਰ, ਸੰਤੋਖ ਰਾਮ, ਸੁਰਜੀਤ ਸਿੰਘ, ਭੂਸ਼ਣ ਗਿੱਲ, ਸੁਖਵਿੰਦਰ ਖੋਸਲਾ, ਸੁਨੀਲ ਕੁਮਾਰ ਕਾਲਾ, ਮਿਸਰੋ ਦੇਵੀ, ਆਸ਼ਾ ਰਾਣੀ, ਨੀਨਾ ਰਾਣੀ, ਕੰਚਨ, ਸੁਨੀਤਾ, ਹਰਜੀਤ ਕੌਰ, ਮਾਇਆ ਦੇਵੀ, ਤਾਰਾ ਰਾਣੀ ਸਮੇਤ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਦਸਮੇਸ਼ ਅਥਲੈਟਿਕਸ ਅਕੈਡਮੀ ਰਾਏਕੋਟ ਦੇ ਹੋਣਹਾਰ ਅਥਲੀਟ ਨੇ ਹੈਮਰ ਥ੍ਰੋ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।