27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

2027 'ਚ ਪੰਜਾਬ ਨੂੰ ਮਿਲੇਗੀ ਸਥਿਰ ਤੇ ਜਵਾਬਦੇਹ ਸਰਕਾਰ-ਮਜੀਠੀਆ ਪਾਇਲ ਦੇ ਅਕਾਲੀ ਆਗੂਆਂ ਦੇ ਵਫ਼ਦ ਨੇ ਮਜੀਠੀਆ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 11-04-2026
ਪਾਇਲ, 10 ਅਪ੍ਰੈਲ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਅੱਜ ਹਲਕਾ ਪਾਇਲ ਨਾਲ ਸਬੰਧਿਤ ਪਾਰਟੀ ਆਗੂਆਂ ਦੇ ਇੱਕ ਅਹਿਮ ਵਫ਼ਦ ਨੇ ਮੁਲਾਕਾਤ ਕੀਤੀ | ਇਸ ਵਫ਼ਦ ਵਿੱਚ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਉਪ ਪ੍ਰਧਾਨ ਤੇ ਉੱਘੇ ਸਮਾਜ ਸੇਵੀ, ਹਲਕਾ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰਖੇੜੀ, ਪਿ੍ਤਪਾਲ ਸਿੰਘ ਝੱਮਟ ਅਤੇ ਸਾਬਕਾ ਚੇਅਰਮੈਨ ਜਗਦੇਵ ਸਿੰਘ ਦੋਬੁਰਜੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ |
ਇਸ ਮੁਲਾਕਾਤ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਮੌਜੂਦਾ ਰਾਜਨੀਤਿਕ ਹਾਲਾਤਾਂ 'ਤੇ ਚਰਚਾ ਕਰਦਿਆਂ ਕਿਹਾ ਕਿ ਪੰਜਾਬ ਇੱਕ ਸੰਕਟਮਈ ਦੌਰ ਵਿਚੋਂ ਲੰਘ ਰਿਹਾ ਹੈ, ਜਿੱਥੇ ਵਿਕਾਸ, ਰੋਜ਼ਗਾਰ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਮੁੱਦੇ ਗੰਭੀਰ ਹੋ ਚੁੱਕੇ ਹਨ | ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਇੱਕ ਮਜ਼ਬੂਤ ਵਿਕਲਪ ਵਜੋਂ ਉੱਭਰੇਗਾ ਅਤੇ ਲੋਕਾਂ ਨੂੰ ਸਥਿਰ ਅਤੇ ਜਵਾਬਦੇਹ ਸਰਕਾਰ ਦੇਵੇਗਾ | ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬ ਦਾ ਜਿੰਨਾ ਨੁਕਸਾਨ ਮੌਜੂਦਾ ਸਰਕਾਰ ਨੇ ਕੀਤਾ ਹੈ, ਸ਼ਾਇਦ ਕਿਸੇ ਹੋਰ ਸਰਕਾਰ ਵਲੋਂ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਪੰਥਕ ਤਾਕਤਾਂ ਨੂੰ ਮਜ਼ਬੂਤ ਕਰਨਾ ਲਾਜ਼ਮੀ ਹੈ | ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਗੜੇਮਾਰੀ ਅਤੇ ਬੇਮੌਸਮੀ ਬਾਰਸ਼ ਕਾਰਨ ਤਬਾਹ ਹੋਈਆਂ ਫ਼ਸਲਾਂ ਦਾ ਮਸਲਾ ਵੀ ਉਠਾਇਆ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੂਬੇ ਭਰ ਵਿਚ ਨੁਕਸਾਨ ਝੱਲ ਰਹੇ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਬਾਰਸ਼ ਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਪਾਰਟੀ ਸਾਰੇ ਹਲਕਾ ਇੰਚਾਰਜਾਂ ਤੋਂ ਨੁਕਸਾਨ ਦੀ ਵਿਸਥਾਰ ਰਿਪੋਰਟ ਲੈ ਰਹੀ ਹੈ | ਇਸ ਮੌਕੇ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਨੂੰ ਇੱਕ ਮਜ਼ਬੂਤ ਖੇਤਰੀ ਆਵਾਜ਼ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਉਹ ਪਾਰਟੀ ਹੈ ਜੋ ਸੂਬੇ ਦੇ ਹੱਕਾਂ ਲਈ ਡਟ ਕੇ ਸੰਘਰਸ਼ ਕਰ ਸਕਦੀ ਹੈ ਅਤੇ ਪੰਜਾਬ ਦੀ ਅਸਲੀ ਨੁਮਾਇੰਦਗੀ ਕਰਦੀ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ ਅਗਵਾਈ ਅਤੇ ਬਿਕਰਮ ਸਿੰਘ ਮਜੀਠੀਆ ਦੀ ਸੰਘਰਸ਼ਸ਼ੀਲ ਅਗਵਾਈ ਹੇਠ ਪਾਰਟੀ ਨਵੀਂ ਰਣਨੀਤੀ ਨਾਲ ਅੱਗੇ ਵੱਧ ਰਹੀ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ਦੀਆਂ ਨਵੀਆਂ ਨੀਤੀਆਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ, ਕਿਸਾਨਾਂ ਲਈ ਆਰਥਿਕ ਸੁਰੱਖਿਆ, ਛੋਟੇ ਉਦਯੋਗਾਂ ਨੂੰ ਸਹਾਇਤਾ ਅਤੇ ਡਿਜੀਟਲ ਪ੍ਰਸ਼ਾਸਨ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਵੱਲ ਲੈ ਜਾਣਗੀਆਂ | ਅਕਾਲੀ ਆਗੂਆਂ ਦੇ ਵਫ਼ਦ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਹਲਕਾ ਪਾਇਲ ਦੀ ਸਿਆਸੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਬਿਕਰਮ ਸਿੰਘ ਮਜੀਠੀਆ ਨੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੂੰ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਇੱਕਜੁੱਟ ਕਰਨ ਲਈ ਥਾਪੜਾ ਦਿੱਤਾ | ਇਸ ਮੌਕੇ ਜਥੇਦਾਰ ਬੇਅੰਤ ਸਿੰਘ ਪੰਧੇਰ ਖੇੜੀ, ਮਨਪ੍ਰੀਤ ਸਿੰਘ ਬਿੱਲਾ ਘੁਡਾਣੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਚੇਅਰਮੈਨ ਗਿੱਲ ਤੇ ਪ੍ਰਧਾਨ ਕੁੰਦਰਾ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਹਲਕਾ ਗਿੱਲ ਇੰਚਾਰਜ ਸਿਮਕ ਨੇ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਤੋਂ ਅਸ਼ੀਰਵਾਦ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।