25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਦੋਰਾਹਾ 'ਚ ਮੁਫ਼ਤ ਮੈਡੀਕਲ, ਅੱਖਾਂ ਜਾਂਚ ਤੇ ਖ਼ੂਨਦਾਨ ਕੈਂਪ ਅੱਜ

ਅਜੀਤ ਡੈਸਕ 11-04-2026
ਦੋਰਾਹਾ, 10 ਅਪ੍ਰੈਲ (ਮਨਜੀਤ ਸਿੰਘ ਗਿੱਲ)-ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ, ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 11 ਅਪ੍ਰੈਲ ਨੂੰ ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਅਤੇ ਵਿਸਾਖੀ ਨੂੰ ਸਮਰਪਿਤ 14ਵਾਂ ਸਲਾਨਾ ਮੁਫ਼ਤ ਮੈਡੀਕਲ ਚੈੱਕਅਪ, ਅੱਖਾਂ ਦੀ ਜਾਂਚ ਅਤੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | ਇਹ ਕੈਂਪ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ, ਮੁਹੱਲਾ ਜ਼ੈਲਦਾਰ ਦੋਰਾਹਾ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗੇਗਾ, ਜਿੱਥੇ ਲੰਗਰ ਅਤੁੱਟ ਵਰਤਾਇਆ ਜਾਵੇਗਾ | ਕੈਂਪ ਦਾ ਉਦਘਾਟਨ ਐੱਮ. ਐੱਲ. ਏ. ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਸ਼ਰਮਾ ਕਰਨਗੇ | ਕੈਂਪ ਦੌਰਾਨ ਪ੍ਰਸਿੱਧ ਅੱਖਾਂ ਦੇ ਮਾਹਿਰ ਡਾ. ਰਮੇਸ਼ ਅਤੇ ਉਨ੍ਹਾਂ ਦੀ ਟੀਮ ਵਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ | ਜ਼ਰੂਰਤਮੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਜਾਣਗੀਆਂ | ਜਦਕਿ ਅੱਖਾਂ ਅਤੇ ਦੰਦਾਂ ਦੇ ਇਲਾਜ ਘੱਟ ਰੇਟਾਂ 'ਤੇ ਕੀਤੇ ਜਾਣਗੇ | ਇਸ ਤੋਂ ਇਲਾਵਾ ਖੂਨ ਦੀ ਜਾਂਚ ਅਤੇ ਸਕੈਨ ਸਹੂਲਤਾਂ ਵੀ ਘੱਟ ਦਰਾਂ 'ਤੇ ਉਪਲਬਧ ਹੋਣਗੀਆਂ | ਆਯੋਜਕਾਂ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਕੈਂਪ ਦਾ ਲਾਭ ਉਠਾਇਆ ਜਾਵੇ | ਇਹ ਕੈਂਪ ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ, ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਬੰਧਕ ਕਮੇਟੀ ਅਤੇ ਸਮੂਹ ਸ਼ਹਿਰ ਨਿਵਾਸੀਆਂ ਦੋਰਾਹਾ ਵਲੋਂ ਲਗਾਇਆ ਕੀਤਾ ਜਾਵੇਗਾ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਪੁਲਿਸ ਸਮੇਤ ਹੋਰ ਮੁਲਾਜ਼ਮ ਵੀ ਤਨਖ਼ਾਹ ਨੂੰ ਤਰਸੇ-ਦਿਲਬਰ ਮੁਹੰਮਦ ਖਾਨ ਅਗਲੀ ਖ਼ਬਰ ਰਿਸ਼ਤੇ 'ਚ ਲੱਗਦੇ ਮਾਮੇ ਨੇ ਨਾਬਾਲਗ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।