25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਪੁਲਿਸ ਸਮੇਤ ਹੋਰ ਮੁਲਾਜ਼ਮ ਵੀ ਤਨਖ਼ਾਹ ਨੂੰ ਤਰਸੇ-ਦਿਲਬਰ ਮੁਹੰਮਦ ਖਾਨ

ਅਜੀਤ ਡੈਸਕ 11-04-2026
ਖੰਨਾ, 10 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਫ਼ੰਡਾਂ ਦੀ ਕੋਈ ਕਮੀ ਨਾ' ਹੋਣ ਦੇ ਕੀਤੇ ਜਾਂਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਰਹੇ ਹਨ | ਖਾਨ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਸਿਰਫ਼ ਪੰਜਾਬ ਪੁਲਿਸ ਹੀ ਨਹੀਂ, ਸਗੋਂ ਪੰਜਾਬ ਸਰਕਾਰ ਦੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਵੀ ਇਸ ਮਹੀਨੇ ਦੀਆਂ ਤਨਖ਼ਾਹਾਂ ਸਮੇਂ ਸਿਰ ਨਹੀਂ ਮਿਲੀਆਂ | ਉਨ੍ਹਾਂ ਦੋਸ਼ ਲਾਇਆ ਕਿ ਜਿਹੜੇ ਪੁਲਿਸ ਕਰਮਚਾਰੀ ਅਤੇ ਹੋਰ ਸਰਕਾਰੀ ਮੁਲਾਜ਼ਮ ਦਿਨ-ਰਾਤ ਸੂਬੇ ਦੀ ਵਿਵਸਥਾ ਬਣਾਈ ਰੱਖਣ ਲਈ ਡਿਊਟੀ ਕਰਦੇ ਹਨ, ਉਨ੍ਹਾਂ ਨੂੰ ਆਪਣੇ ਤਨਖ਼ਾਹ ਲਈ ਲੰਬਾ ਇੰਤਜ਼ਾਰ ਕਰਨਾ ਪੈ ਰਿਹਾ ਹੈ | ਖਾਨ ਨੇ ਸਵਾਲ ਉਠਾਇਆ ਕਿ ਕੀ ਪੰਜਾਬ ਦਾ ਖ਼ਜ਼ਾਨਾ ਆਮ ਆਦਮੀ ਪਾਰਟੀ ਦੀਆਂ ਰਾਸ਼ਟਰੀ ਇੱਛਾਵਾਂ ਨੂੰ ਪੂਰਾ ਕਰਨ ਲਈ ਖਾਲੀ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਪਾਇਲਟ ਦੀ ਭੂਮਿਕਾ ਨਿਭਾਉਣ ਵਿਚ ਰੁੱਝੇ ਹੋਏ ਹਨ, ਜਦਕਿ ਪੰਜਾਬ ਦੀ ਜਨਤਾ ਅਤੇ ਮੁਲਾਜ਼ਮ ਇਸ ਦੀ ਭਾਰੀ ਕੀਮਤ ਚੁਕਾ ਰਹੇ ਹਨ | ਦਿਲਬਰ ਮੁਹੰਮਦ ਖਾਨ ਨੇ ਕਿਹਾ ਕਿ ਤਨਖ਼ਾਹ ਵਿਚ ਦੇਰੀ ਕਾਰਨ ਮੁਲਾਜ਼ਮਾਂ ਦਾ ਮਨੋਬਲ ਡਿਗ ਰਿਹਾ ਹੈ |
ਪਿਛਲੀ ਖ਼ਬਰ ਸੇਂਟ ਮਦਰ ਟੈਰੇਸਾ ਪਬਲਿਕ ਸਕੂਲ 'ਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ ਅਤੇ ਡਾ. ਅੰਬੇਡਕਰ ਜੈਅੰਤੀ ਅਗਲੀ ਖ਼ਬਰ ਦੋਰਾਹਾ 'ਚ ਮੁਫ਼ਤ ਮੈਡੀਕਲ, ਅੱਖਾਂ ਜਾਂਚ ਤੇ ਖ਼ੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।