25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਾਜਪਾ ਆਗੂ ਬਲਵਿੰਦਰ ਸਿੰਘ ਰਵੀ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 11-04-2026
ਦੋਰਾਹਾ, 10 ਅਪ੍ਰੈਲ (ਮਨਜੀਤ ਸਿੰਘ ਗਿੱਲ)-ਅੱਜ ਹਲਕਾ ਪਾਇਲ ਅੰਦਰ ਭਾਜਪਾ ਨੂੰ ਕਰਾਰਾ ਝਟਕਾ ਲੱਗਾ, ਜਦੋਂ ਸਮਾਜ ਸੇਵੀ ਨੀਤੂ ਸਿੰਘ ਦੀ ਪ੍ਰੇਰਨਾ ਸਦਕਾ ਬਲਵਿੰਦਰ ਸਿੰਘ ਰਵੀ ਗਿਦੜੀ ਬੀ. ਜੇ. ਪੀ. ਯੂਥ ਪ੍ਰਧਾਨ, ਅਰਪ੍ਰੀਤ ਕੌਰ ਆਦਿ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਤੇ ਕੌਮੀ ਮੀਤ ਪ੍ਰਧਾਨ ਇੰਜ ਜਗਦੇਵ ਦੀ ਹਾਜ਼ਰੀ 'ਚ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ, ਜਿਹਨਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰਾਪਾਉ ਭੇਟ ਕਰਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸ਼ੋ੍ਰਮਣੀ ਅਕਾਲੀ ਦਿਨੋ ਦਿਨ ਮਜ਼ਬੂਤ ਹੋ ਰਿਹਾ ਹੈ ਤੇ ਵਿਰੋਧੀ ਪਾਰਟੀਆਂ ਦੇ ਆਗੂ ਧੜਾ ਧੜ ਅਕਾਲੀ ਦਲ ਦਾ ਹਿੱਸਾ ਬਣ ਰਹੇ ਹਨ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਹੀ ਹੈ, ਜੋ ਪੰਜਾਬ ਨੂੰ ਸੁਰੱਖਿਅਤ ਰੱਖ ਸਕਦਾ ਹੈ ਤੇ ਪੰਜਾਬ ਨੂੰ ਤਰੱਕੀ ਤੇ ਖ਼ੁਸ਼ਹਾਲੀ ਵੱਲ ਲਿਜਾ ਸਕਦਾ ਹੈ | ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਤੇ ਇੰਜ ਜਗਦੇਵ ਸਿੰਘ ਬੋਪਾਰਾਏ ਨੇ ਸੁਖਬੀਰ ਸਿੰਘ ਬਾਦਲ ਨੂੰ ਹਲਕਾ ਪਾਇਲ ਦੀ ਸਿਆਸੀ ਸਥਿਤੀ ਬਾਰੇ ਦੱਸਿਆ ਤੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਚਰਚਾ ਕੀਤੀ |
ਇਸ ਮੌਕੇ ਬਾਦਲ ਨੇ ਮਦਨੀਪੁਰ ਨੂੰ ਪਾਰਟੀ ਲਈ ਤਕੜੇ ਹੋ ਕੇ ਕੰਮ ਕਰਨ ਲਈ ਕਿਹਾ | ਇਸ ਮੌਕੇ ਨੀਤੂ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਭਾਜਪਾ ਦੇ ਹੋਰ ਆਗੂ ਅਕਾਲੀ ਦਲ ਦਾ ਪੱਲਾ ਫੜਨਗੇ | ਮਨਜੀਤ ਸਿੰਘ ਮਦਨੀਪੁਰ ਹਲਕਾ ਇੰਚਾਰਜ ਪਾਇਲ, ਜਗਦੇਵ ਸਿੰਘ ਬੋਪਾਰਾਏ ਮੀਤ ਪ੍ਰਧਾਨ, ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ , ਪਿ੍ਤਪਾਲ ਸਿੰਘ ਤੇ ਜਗਦੇਵ ਸਿੰਘ ਦੋਬੁਰਜੀ ਸ਼ਾਮਿਲ ਹਨ |
ਪਿਛਲੀ ਖ਼ਬਰ ਏ. ਐੱਸ ਕਾਲਜ, ਖੰਨਾ ਵਿਖੇ ਮੈਗਾ ਨੌਕਰੀ ਮੇਲਾ ਲਗਾਇਆ ਅਗਲੀ ਖ਼ਬਰ ਸੇਂਟ ਮਦਰ ਟੈਰੇਸਾ ਪਬਲਿਕ ਸਕੂਲ 'ਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ ਅਤੇ ਡਾ. ਅੰਬੇਡਕਰ ਜੈਅੰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।