24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਤਹਿਤ ਵਾਰਡ ਨੰਬਰ 7 ਪਾਇਲ 'ਚ ਪ੍ਰੋਗਰਾਮ

ਅਜੀਤ ਡੈਸਕ 11-04-2026
ਪਾਇਲ, 10 ਅਪ੍ਰੈਲ (ਰਜਿੰਦਰ ਸਿੰਘ, ਨਿਜ਼ਾਮਪੁਰ)-ਆਮ ਆਦਮੀ ਪਾਰਟੀ ਦੇ ਚਾਰ ਸਾਲ ਪੂਰੇ ਹੋਣ ਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਪਾਇਲ ਦੇ ਵਾਰਡ ਨੰਬਰ 7 ਪਾਇਲ ਵਿਖੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਜਨ ਸੰਵਾਦ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜੋ ਵਾਅਦੇ ਲੈ ਕੇ ਸੱਤਾ ਵਿੱਚ ਆਈ ਸੀ, ਉਨਾਂ ਵਿਚੋਂ ਅੱਜ ਤੱਕ 90% ਵਾਅਦੇ ਪੂਰੇ ਕਰ ਦਿਤੇ ਹਨ, ਬਲਕਿ ਉਸ ਤੋਂ ਵੱਧ ਕੇ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਕੰਮ ਕੀਤਾ ਹੈ ਜਿਵੇਂ ਕਿ ਨਵੀਂ ਰਾਸ਼ਨ ਸਕੀਮ, ਸਿਹਤ ਬੀਮਾ ਯੋਜਨਾ ਸਕੀਮ ਆਦਿ ਅਨੇਕਾਂ ਸਕੀਮਾਂ ਚਲਾਈਆਂ ਹਨ ਜਿਸ ਕਰਕੇ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰਨ ਤੌਰ ਤੇ ਸੰਤੁਸ਼ਟ ਜਾਪ ਰਹੇ ਹਨ | ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਰਫ਼ ਵਾਅਦੇ ਕਰਦੀਆਂ ਸਨ, ਪ੍ਰੰਤੂ ਜ਼ਮੀਨੀ ਪੱਧਰ ਤੇ ਪੰਜਾਬ ਦੇ ਲੋਕਾਂ ਦਾ ਕੁੱਝ ਵੀ ਸਵਾਰਿਆ ਨਹੀਂ ਜਾਂਦਾ ਸੀ | ਸਗੋਂ ਉਲਟਾ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਨੁਕਤਾਚੀਨੀ ਕਰਕੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪ੍ਰੰਤੂ ਅੱਜ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ ਜੋ ਕਿ 2027 ਵਿੱਚ ਪੰਜਾਬ ਦੇ ਲੋਕਾਂ ਲਈ ਕੰਮ ਕਰਨ ਵਾਲ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣਾਉਣਗੇ | ਇਸ ਮੌਕੇ ਚੇਅਰਮੈਨ ਬੂਟਾ ਸਿੰਘ, ਏ. ਪੀ. ਜੱਲ੍ਹਾ, ਵਾਰਡ ਇੰਚਾਰਜ ਪਰਮਿੰਦਰ ਸਿੰਘ, ਸਾਬਕਾ ਡਾਇਰੈਕਟਰ ਮਨਜੀਤ ਸਿੰਘ, ਰਾਜਿੰਦਰ ਰਾਜੂ, ਬਲਵਿੰਦਰ ਸਿੰਘ, ਗੁਰਨਾਮ ਸਿੰਘ ਗਰੇਵਾਲ, ਜੁਗਰਾਜ ਸਿੰਘ, ਸਰਵਣ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਮਲੋਹ ਰੋਡ 'ਤੇ ਪੁਰਾਣੀ ਬਿਲਡਿੰਗ ਡਿੱਗਣ ਨਾਲ ਹਾਦਸਾ, ਮਜ਼ਦੂਰ ਮਲਬੇ ਹੇਠਾਂ ਦੱਬਿਆ ਅਗਲੀ ਖ਼ਬਰ ਸਾਬਤ ਸੂਰਤ ਦਸਤਾਰਧਾਰੀ ਦਾ ਹੈਲਮਟ ਨਾ ਪਹਿਨਣ ਕਰ ਕੇ ਚਲਾਨ -ਮਾਤ ਭਾਸ਼ਾ ਵੀ ਦਰਕਿਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।