22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵੱਡੇ ਪੱਧਰ 'ਤੇ ਅਧਿਆਪਕਾਂ ਦੀਆਂ ਡਿਊਟੀਆਂ ਜਨਗਣਨਾ ਵਿਚ ਲਗਾਏ ਜਾਣ ਕਾਰਨ ਸਕੂਲ ਸਿੱਖਿਆ ਪ੍ਰਣਾਲੀ ਹੋਵੇਗੀ ਬੁਰੀ ਤਰ੍ਹਾਂ ਪ੍ਰਭਾਵਿਤ-ਜਗਜੀਤ/ਗੁਰਪ੍ਰੀਤ

ਅਜੀਤ ਡੈਸਕ 11-04-2026
ਸਾਹਨੇਵਾਲ, 10 ਅਪ੍ਰੈਲ (ਹਨੀ ਚਾਠਲੀ)-ਨਵੇਂ ਵਿੱਦਿਅਕ ਸੈਸ਼ਨ ਦੇ ਸ਼ੁਰੂ ਹੁੰਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੇ ਪੱਧਰ 'ਤੇ ਅਧਿਆਪਕਾਂ ਦੀ ਡਿਊਟੀ ਜਨਗਣਨਾ 2026 ਵਿਚ ਲਗਾਏ ਜਾਣ ਕਾਰਨ ਸਕੂਲ ਸਿੱਖਿਆ ਪ੍ਰਣਾਲੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੱਤਾ ਵਿਚ ਆਉਣ ਸਮੇਂ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲਏ ਜਾਣ ਦਾ ਵਾਅਦਾ ਕੀਤਾ ਗਿਆ ਸੀ | ਇਸ ਤੋਂ ਉਲਟ ਹੁਣ ਅਧਿਆਪਕਾਂ ਦੀਆਂ ਡਿਊਟੀਆਂ ਗ਼ੈਰ ਵਿੱਦਿਅਕ ਕਾਰਜਾਂ ਵਿਚ ਲਗਾਈ ਜਾ ਰਹੀ ਹੈ | ਜਿਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਕੂਲ ਅਧਿਆਪਕਾਂ ਦੇ ਨਾਲ ਨਾਲ ਸਕੂਲ ਮੁਖੀਆਂ ਦੀ ਡਿਊਟੀ ਜਨਗਣਨਾ 2026 ਵਿਚ ਬਤੌਰ ਸੁਪਰਵਾਈਜ਼ਰ ਅਤੇ ਗਿਣਤੀਕਾਰ ਲਗਾਈ ਗਈ ਹੈ, ਜਿਸ ਕਾਰਨ ਅਪ੍ਰੈਲ ਅਤੇ ਮਈ ਮਹੀਨੇ ਬੱਚਿਆਂ ਦੀ ਪੜ੍ਹਾਈ 'ਤੇ ਬੁਰਾ ਪ੍ਰਭਾਵ ਪੈਣ ਦੇ ਅਸਾਰ ਹਨ |
ਜਨਗਣਨਾ ਦੌਰਾਨ ਗਿਣਤੀਕਾਰ ਦੁਆਰਾ ਘਰ ਘਰ ਜਾ ਕੇ ਸਰਵੇਖਣ ਕੀਤਾ ਜਾਣਾ ਹੈ ਅਤੇ ਸੁਪਰਵਾਈਜ਼ਰ ਵਲੋਂ ਰੋਜ਼ਾਨਾ ਇਨ੍ਹਾਂ ਨੂੰ ਚੈੱਕ ਕੀਤਾ ਜਾਣਾ ਹੈ | ਇਸ ਬਾਰੇ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪੈੱ੍ਰਸ ਸਕੱਤਰ ਮਨੋਜ ਕੁਮਾਰ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਨਵੀਨ ਕਪਿਲਾ, ਹਰਵਿੰਦਰ ਸਿੰਘ ਪੁੜੈਣ, ਜਗਮੀਤ ਸਿੰਘ, ਸਿਮਰਜੋਤ ਸਿੰਘ, ਜ਼ਿਲ੍ਹਾ ਮਹਿਲਾ ਇਕਾਈ ਲੁਧਿਆਣਾ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਕੌਰ, ਮਨਜੀਤ ਕੌਰ, ਜਸਵੀਰ ਕੌਰ, ਸੁਪਰਜੀਤ ਕੌਰ, ਸੁਸ਼ਮਾ ਸ਼ਰਮਾ ਨੇ ਦੱਸਿਆ ਕਿ ਅਧਿਆਪਕਾਂ ਨੂੰ ਸੈਸ਼ਨ ਦੇ ਸ਼ੁਰੂ ਵਿਚ ਪਹਿਲਾਂ ਹੀ ਹੋਰ ਕਈ ਗ਼ੈਰ ਵਿੱਦਿਅਕ ਕਾਰਜਾਂ ਜਿਸ ਵਿਚ ਬੀ. ਐੈੱਲ. ਓ. ਡਿਊਟੀ, ਹੈਲਥ ਕਾਰਡ ਬਣਾਉਣ, ਐੱਲ. ਪੀ. ਜੀ. ਸਪਲਾਈ ਲਈ ਕੰਟਰੋਲ ਰੂਮ 'ਤੇ ਡਿਊਟੀ ਸਮੇਤ ਕਈ ਕਾਰਜਾਂ ਵਿਚ ਲਗਾਇਆ ਗਿਆ ਹੈ |
ਜਥੇਬੰਦੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਨਗਣਨਾ ਲਈ ਬੇਰੁਜ਼ਗਾਰਾਂ ਦੀਆਂ ਡਿਊਟੀਆਂ ਲਗਾਈਆਂ ਜਾਣ ਤਾਂ ਜੋ ਅਧਿਆਪਕਾਂ ਨੂੰ ਗ਼ੈਰ ਵਿੱਦਿਅਕ ਕੰਮਾਂ ਤੋਂ ਹਟਾ ਕੇ ਕੇਵਲ ਬੱਚਿਆਂ ਦੀ ਪੜ੍ਹਾਈ ਵੱਲ ਕੇਂਦਰਿਤ ਕੀਤਾ ਜਾ ਸਕੇ |
ਪਿਛਲੀ ਖ਼ਬਰ ਉੱਘੇ ਢਾਡੀ ਅਤੇ ਪੰਥਕ ਸ਼ਖ਼ਸੀਅਤ ਜਸਵੀਰ ਸਿੰਘ ਦੌਲਤਪੁਰ ਸਨਮਾਨਿਤ ਅਗਲੀ ਖ਼ਬਰ ਦੋਰਾਹਾ ਸ਼ਹਿਰ 'ਚ ਟਕਸਾਲੀ ਅਕਾਲੀ ਆਗੂ ਦਰਜਨ ਪਰਿਵਾਰਾਂ ਸਮੇਤ ਕਾਂਗਰਸ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।