21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕੰਨਿਆ ਸਕੂਲ ਮਲੌਦ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 12-04-2026
ਮਲੌਦ, 11 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)- ਪੀ. ਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੌਦ (ਲੁਧਿਆਣਾ) ਦਾ ਅੱਠਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100 ਪ੍ਰਤੀਸ਼ਤ ਰਿਹਾ | ਲੈਕ: ਬਿਕਰਮਜੀਤ ਸਿੰਘ ਨੇ ਦੱਸਿਆ ਕਿ ਅੱਠਵੀਂ ਜਮਾਤ ਵਿੱਚੋਂ ਜਸਮੀਤ ਕੌਰ ਪੁੱਤਰੀ ਅਮਰੀਕ ਸਿੰਘ ਰੋੜੀਆਂ ਨੇ 585/600 (97.50 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ਸੂਚੀ ਵਿੱਚ 15ਵਾਂ ਸਥਾਨ ਅਤੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਕੋਮਲਪ੍ਰੀਤ ਕੌਰ ਨੇ 580/600 (97 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਦਮਨਪ੍ਰੀਤ ਕੌਰ ਨੇ 545/600 (91 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਇੰਚਾਰਜ ਦਵਿੰਦਰ ਸਿੰਘ, ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ, ਸਮਾਜ ਸੇਵੀ ਇੰਦਰਜੀਤ ਪੁਰੀ, ਐਸ. ਐਮ. ਸੀ ਚੇਅਰਪਰਸਨ ਸ੍ਰੀਮਤੀ ਸਰੂਚੀ ਅਤੇ ਆਏ ਮਹਿਮਾਨਾਂ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਸਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਹੋਣਹਾਰ ਮੈਰਿਟ ਵਿੱਚ ਆਉਣ ਵਾਲੀ ਵਿਦਿਆਰਥਣਾਂ ਨੂੰ ਟਰਾਫੀ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਸਮੂਹ ਵਿਦਿਆਰਥਣਾਂ ਨੂੰ ਇਸੇ ਤਰ੍ਹਾਂ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਸਚਦੇਵਾ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਵਧੀਆ ਅੰਕ ਪ੍ਰਾਪਤ ਕਰ ਕੇ ਮਾਰੀਆ ਮੱਲਾਂ ਅਗਲੀ ਖ਼ਬਰ ਕੰਨਿਆ ਸਕੂਲ ਦੀ ਗੁਰਲੀਨ ਕੌਰ ਨੇ ਮੈਰਿਟ 'ਚ ਆਪਣਾ ਨਾਂਅ ਦਰਜ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।